ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ
ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ
Publish Date: Tue, 26 May 2026 05:14 PM (IST)
Updated Date: Wed, 27 May 2026 04:02 AM (IST)

4 ਜੂਨ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਧਰਨਾ ਦਿਆਂਗੇ : ਸਿੱਧੂ ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈੱਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ ਇਸੇ ਸਬੰਧ ’ਚ ਅੱਜ ਜ਼ਿਲ੍ਹਾ ਜਥੇਬੰਦੀ ਮਾਲੇਰਕੋਟਲਾ ਵੱਲੋਂ ਸੂਬਾਈ ਆਗੂ ਜਗਤਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਿਵਲ ਸਰਜਨ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐੱਫਟੀਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ ਕਰ ਕੇ ਤਨਖਾਹ ਸਕੇਲ ਸੋਧਣ ਸਬੰਧੀ, ਨਸਮੇਤ ਕਈ ਮੰਗਾਂ ਦੇ ਲਈ ਸਿਹਤ ਮੰਤਰੀ ਪੰਜਾਬ, ਨਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਨ੍ਹਾਂ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ, ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਦੇ ਵਿੱਚ ਹੈ ਤੇ ਜਿਸ ਦੇ ਤਹਿਤ ਜ਼ਿਲ੍ਹਾ ਹੈੱਡਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਅਤੇ ਇਸਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਜਥੇਬੰਦੀ ਕਦੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੀ ਤੇ ਹੁਣ ਵੀ ਡੱਟਵਾਂ ਸੰਘਰਸ਼ ਕੀਤਾ ਜਾਵੇਗਾ ਉਨ੍ਹਾਂ ਕਿਹਾ ਕੇ ਇਸ ਧਰਨੇ ’ਚ ਸੂਬੇ ਭਰ ਦਾ ਮਲਟੀਪਰਪਜ਼ ਕੇਡਰ ਸ਼ਾਮਲ ਹੋਵੇਗਾ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਢੀਂਡਸਾ, ਵਿੱਤ ਸਕੱਤਰ ਹਰਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੁਰਨਾ, ਪ੍ਰੈੱਸ ਸਕੱਤਰ ਮੁਹੰਮਦ ਅਲੀ, ਸਹਾਇਕ ਵਿੱਤ ਸਕੱਤਰ ਪਨਮੇਸਰ ਸਿੰਘ ਢੀਂਡਸਾ, ਮਾਲੇਰਕੋਟਲਾ ਸਿਵਲ ਸਰਜਨ ਦਫਤਰ ਤੋਂ ਤੇਜਿੰਦਰ ਸਿੰਘ, ਨਿਰਮਲ ਸਿੰਘ, ਰਾਸਿਦ-ਮੁਹੰਮਦ, ਜਥੇਬੰਦਕ ਸਕੱਤਰ ਸੁਖਜੀਤ ਸਿੰਘ ਸੋਹੀ, ਦਫ਼ਤਰ ਸਕੱਤਰ ਗੁਰਦੀਪ ਸਿੰਘ ਢੀਂਡਸਾ ਆਦਿ ਹਾਜ਼ਰ ਸਨ।