ਮਲਟੀਪਰਪਜ਼ ਸਕੂਲ ਨੇ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ
ਮਲਟੀਪਰਪਜ ਸਕੂਲ ਨੇ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ
Publish Date: Sat, 28 Mar 2026 04:15 PM (IST)
Updated Date: Sat, 28 Mar 2026 04:17 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐੱਮ ਸ਼੍ਰੀ ਸਰਕਾਰੀ ਕੋ-ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਨੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਪ੍ਰਾਇਮਰੀ ਵਿੰਗ, ਮਿਡਲ ਵਿੰਗ, ਹਾਈ ਵਿੰਗ ਅਤੇ ਸੈਕੰਡਰੀ ਵਿੰਗ ਦੀਆਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਹਨ। ਜਿਸ ਦੌਰਾਨ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪੋ-ਆਪਣੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ। ਇਸ ਮੌਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਤੋਂ ਇਲਾਵਾ ਜਿੱਥੇ ਪ੍ਰਿੰਸੀਪਲ ਵਿਜੈ ਕਪੂਰ ਵੱਲੋਂ ਵਿਦਿਆਰਥੀਆਂ ਨਾਲ ਪ੍ਰਗਤੀ ਕਾਰਡ ਤਕਸੀਮ ਕੀਤੇ ਗਏ ਉੱਥੇ ਹੀ ਨਵੇਂ ਦਾਖਲਿਆਂ ਸਬੰਧੀ ਵੀ ਮਾਪਿਆਂ ਤੇ ਸਟਾਫ ਮੈਂਬਰਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਗਿਆਰ੍ਹਵੀਂ ਜਮਾਤ (ਸਾਇੰਸ ਸਟ੍ਰੀਮ) ਵਿਚੋਂ ਵਿਦਿਆਰਥਣ ਕਿਰਨਦੀਪ ਕੌਰ, ਕਮਰਸ ਸਟ੍ਰੀਮ ਵਿੱਚੋਂ ਹਰਲੀਨ ਕੌਰ, ਆਰਟਸ ਵਿਚੋਂ ਨਵਨੀਤ ਸਿੰਘ ਅਤੇ ਵੋਕੇਸ਼ਨਲ਼ ਸਟ੍ਰੀਮ ਵਿੱਚੋਂ ਨਦਨੀ ਨੇ ਪਹਿਲੀ ਪੁਜੀਸ਼ਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਨ੍ਹਾਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ।