ਨਗਰ ਕੌਂਸਲ ਚੋਣਾਂ: ਫ਼ਤਹਿਗੜ੍ਹ ਸਾਹਿਬ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਵੱਧ-ਚੜ੍ਹ ਕੇ ਮਤਦਾਨ ਕਰਨ ਦੀ ਅਪੀਲ
ਨਗਰ ਕੌਂਸਲ ਚੋਣਾਂ ਤਹਿਤ ਸਥਾਨਕ ਮਾਰਕੀਟ ਕਮੇਟੀ ਸਰਹਿੰਦ ਦੇ ਪੋਲਿੰਗ ਬੂਥ 'ਤੇ ਲੋਕਤੰਤਰੀ ਪ੍ਰਕਿਰਿਆ ਦਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਪੋਲਿੰਗ ਸਟੇਸ਼ਨ ਪਹੁੰਚ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
Publish Date: Tue, 26 May 2026 10:47 AM (IST)
Updated Date: Tue, 26 May 2026 11:37 AM (IST)
ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ : ਨਗਰ ਕੌਂਸਲ ਚੋਣਾਂ ਤਹਿਤ ਸਥਾਨਕ ਮਾਰਕੀਟ ਕਮੇਟੀ ਸਰਹਿੰਦ ਦੇ ਪੋਲਿੰਗ ਬੂਥ 'ਤੇ ਲੋਕਤੰਤਰੀ ਪ੍ਰਕਿਰਿਆ ਦਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਪੋਲਿੰਗ ਸਟੇਸ਼ਨ ਪਹੁੰਚ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਵੋਟ ਪਾਉਣ ਤੋਂ ਬਾਅਦ ਪੋਲਿੰਗ ਬੂਥ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਮੀਡੀਆ ਅਤੇ ਸਮਰਥਕਾਂ ਦੇ ਸਾਹਮਣੇ ਆਪਣੀ ਉਂਗਲ 'ਤੇ ਲੱਗੀ ਚੋਣ ਸਿਆਹੀ ਦਾ ਨਿਸ਼ਾਨ ਦਿਖਾਇਆ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਲੋਕਤੰਤਰ ਦੇ ਇਸ ਉਤਸਵ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਮਰਜ਼ੀ ਦੀ ਸਥਾਨਕ ਸਰਕਾਰ ਚੁਣਨ ਲਈ ਭਾਰੀ ਗਿਣਤੀ ਵਿੱਚ ਵੋਟਿੰਗ ਕਰਨ ਦੀ ਅਪੀਲ ਕੀਤੀ।
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ 2026
ਸਵੇਰੇ 10 ਵਜੇ ਤੱਕ ਪੋਲਿੰਗ %
ਨਗਰ ਕੌਂਸਲ ਸਰਹਿੰਦ-ਫ਼ਤਹਿਗੜ ਸਾਹਿਬ - 15.20%
ਨਗਰ ਕੌਂਸਲ ਮੰਡੀ ਗੋਬਿੰਦਗੜ - 19.10 %
ਨਗਰ ਕੌਂਸਲ ਬਸੀ ਪਠਾਣਾਂ- 16.11 %
ਨਗਰ ਪੰਚਾਇਤ ਖਮਾਣੋਂ - 19.60 %