ਨਗਰ ਕੌਂਸਲ ਦੇ ਕੱਚੇ ਸਫਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ
ਨਗਰ ਕੋਂਸਲ ਦੇ ਕੱਚੇ ਸਫਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ
Publish Date: Mon, 11 May 2026 06:09 PM (IST)
Updated Date: Mon, 11 May 2026 06:12 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਨਗਰ ਪਾਲਿਕਾ ਕਰਮਚਾਰੀ ਸਗੰਠਨ ਵੱਲੋਂ ਕੱਚੇ ਕਰਮਚਾਰੀਆਂ ਦੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬੇ ਭਰ ਦੀਆਂ ਨਗਰ ਕੌਂਸਲਾਂ ਵਿਚ ਸ਼ੁਰੂ ਹੋਈ ਕੰਮ ਛੱਡੋ ਹੜਤਾਲ ਛੇਵੇਂ ਦਿਨ ਵੀ ਜਾਰੀ ਹੈ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਚਲਦੇ ਕੱਚੇ ਕਾਮਿਆਂ ਨੇ ਸੂਬਾ ਸਰਕਾਰੁ ਵਿਰੁੱਧ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦੇ ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮ ਵਰਗ ਨਾਲ ਇਹ ਵਾਅਦੇ ਕੀਤੇ ਗਏ ਸਨ, ਕਿ ਜਦੋਂ ਆਮ ਆਦਮੀ ਪਾਰਟੀ ਭਾਵ ਤੁਹਾਡੀ ਸਰਕਾਰ ਸੱਤਾ ਵਿਚ ਆ ਗਈ ਤਾਂ ਕਿਸੇ ਵੀ ਮੁਲਾਜ਼ਮ ਵਰਗ ਨੂੰ ਧਰਨੇ ਨਹੀਂ ਲਾਉਣੇ ਪੈਣਗੇ ਤੇ ਮਸਲੇ ਦਾ ਹੱਲ ਗੱਲਬਾਤ ਰਾਹੀ ਹੋਵੇਗਾ, ਪਰ ਆਪ ਲੀਡਰਾਂ ਨੇ ਝੂਠੇ ਵਾਅਦੇ ਕਰਕੇ ਸਤਾ ਤੇ ਕਾਬਜ਼ ਹੋਣ ਮਗਰੋਂ ਮੁਲਾਜ਼ਮ ਵਰਗ ਦੀ ਸਾਰ ਤੱਕ ਨਹੀਂ ਲਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਬਨੂੜ ਵਿਖੇ ਸਫਾਈ ਕਰਮਚਾਰੀਆਂ ਦੇ ਧਰਨੇ ਨੂੰ ਸਬੋਧਨ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਓਲਡ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ ਅਤੇ ਸਾਲਾਂ ਤੋਂ ਹੋ ਰਹੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਅੰਤ ਕੀਤਾ ਜਾਵੇ। ਬਸਪਾ ਆਗੂ ਜਗਜੀਤ ਸਿੰਘ ਛੜਬੜ ਜੀ ਨੇ ਬਸਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਸਫਾਈ ਕਰਮਚਾਰੀਆਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਬਸਪਾ ਦੀ “ਪੰਜਾਬ ਸੰਭਾਲੋ” ਮਹਿਮ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੋਹਿਤ ਕੁਮਾਰ, ਵੀਰ ਚੰਦ, ਬਿਕਰਮਜੀਤ ਵਿੱਕੀ, ਰਿੱਕੀ ਕੁਮਾਰ, ਦਲੀਪ ਚੰਦ, ਕੁਲਦੀਪ, ਜਸਪਾਲ, ਰਾਹੁਲ, ਧਰਮਿੰਦਰ ਕੁਮਾਰ, ਅਭਿਸ਼ੇਕ ਕੁਮਾਰ, ਕੁਲਵੰਤ ਸਿੰਘ, ਹਨੀ ਕੁਮਾਰ, ਮੁਕੇਸ ਕੁਮਾਰ ਸੇਕਟਰੀ, ਰਾਜੇਸ਼ ਆਦਿ ਹਾਜ਼ਰ ਸਨ।