ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਪੁਰਾ ਦੇ ਕਾਂਗਰਸੀਆਂ ’ਚ ਭਾਰੀ ਉਤਸ਼ਾਹ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਪੁਰਾ ਦੇ ਕਾਂਗਰਸੀਆਂ ’ਚ ਭਾਰੀ ਉਤਸਾਹ
Publish Date: Mon, 27 Apr 2026 04:20 PM (IST)
Updated Date: Mon, 27 Apr 2026 04:22 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸੂਬੇ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ’ਚ ਰਾਜਪੁਰਾ ਦੇ ਕਾਂਗਰਸੀ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਵੱਖ-ਵੱਖ ਵਾਰਡਾਂ ਦੇ ਲੋਕ ਆਪ ਮੁਹਾਰੇ ਵਿਚਾਰ ਵਟਾਂਦਰਾ ਕਰਕੇ ਉਮੀਦਵਾਰ ਦੀ ਚੋਣ ਕਰਕੇ ਕਾਂਗਰਸ ਦੇ ਦਫ਼ਤਰ ਪੁੱਜ ਰਹੇ ਹਨ, ਜਿਸ ਕਾਰਨ ਅੱਜ ਵਾਰਡ ਨੰਬਰ 19 ਧਮੌਲੀ ਦੇ ਵਸਨੀਕਾਂ ਦਾ ਇਕ ਵੱਡਾ ਵਫ਼ਦ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਮਿਲਿਆ। ਉਨ੍ਹਾਂ ਹਰਦਿਆਲ ਸਿੰਘ ਕੰਬੋਜ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਵਿਚਾਰ ਵਟਾਂਦਰਾ ਕਰਕੇ ਸਾਫ ਸੁਥਰੀ ਛਵੀ ਦੇ ਮਾਲਕ ਤੇ ਇਮਾਨਦਾਰ ਦਵਿੰਦਰ ਸਿੰਘ ਧਮੌਲੀ ਨੂੰ ਵਾਰਡ ਨੰਬਰ 19 ਤੋਂ ਉਮੀਦਵਾਰ ਬਣਾਉਣਾ ਚਾਹੁੰਦੇ ਹਨ। ਜਿਸ ’ਤੇ ਸਾਬਕਾ ਵਿਧਾਇਕ ਕੰਬੋਜ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕੰਬੋਜ ਨੂੰ ਭਰੋਸਾ ਦਿਵਾਇਆ ਕਿ ਉਹ ਵਾਰਡ ਨੰਬਰ 19 ਤੋਂ ਦਵਿੰਦਰ ਸਿੰਘ ਨੂੰ ਵੱਡੀ ਜਿੱਤ ਦਿਵਾਉਣਗੇ। ਇਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਰਾਜਪੁਰਾ ਨਗਰ ਕੌਂਸਲ ਅਧੀਨ ਪੈਂਦੇ ਸਾਰੇ ਵਾਰਡਾਂ ’ਚ ਕੌਂਸਲਰਾਂ ਦੀ ਚੋਣ ਲਈ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤੇ ਸਾਫ ਸੁਥਰੇ ਅਕਸ ਵਾਲੇ ਵਿਅਕਤੀਆਂ ਨੂੰ ਹੀ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ’ਚ ਪਹਿਲਾਂ ਤੋਂ ਕਾਂਗਰਸ ਪਾਰਟੀ ਦੇ ਵਫ਼ਾਦਾਰ ਕੌਂਸਲਰਾਂ ਨੂੰ ਵੀ ਮੁੜ ਤੋਂ ਟਿਕਟ ਦੇਣ ਦੀ ਸਿਫਾਰਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਾਮੀ ਨਗਰ ਕੌਂਸਲ ਦੀਆਂ ਚੋਣਾਂ ’ਚ ਪਹਿਲਾਂ ਤੋਂ ਵੀ ਵੱਧ ਕਾਂਗਰਸ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ, ਮੱਖਣ ਸਿੰਘ, ਸੁਦਰਸ਼ਨ ਸੋਢੀ, ਕਮਲਜੀਤ ਸਿੰਘ, ਕੁਲਬੀਰ ਸਿੰਘ, ਸਰਵਨ ਸਿੰਘ, ਗੁਰਮੇਲ ਸਿੰਘ, ਹਰਦੀਪ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਗੁਰਵਿੰਦਰ ਸਿੰਘ, ਮੋਹਨ ਲਾਲ ਬਾਵਾ, ਕਮਲਪ੍ਰੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ, ਭੂਪਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।