ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
Publish Date: Sat, 22 Nov 2025 06:11 PM (IST)
Updated Date: Sat, 22 Nov 2025 06:13 PM (IST)

-ਨੌਵੇਂ ਪਾਤਸ਼ਾਹ ਦੇ ਉਦੇਸ਼ ਨੂੰ ਘਰ-ਘਰ ਪਹੁੰਚਾਵਾਂਗੇ : ਭਾਈ ਹਰਪਾਲ ਸਿੰਘ ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨੌਵੇਂ ਪਾਤਿਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲ ਰਹੇ ਸਮਾਗਮਾਂ ’ਚ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ਼ੁਰੂ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਚਮਕੌਰ ਸਾਹਿਬ ਵੱਲ ਰਵਾਨਾ ਹੋਇਆ। ਨਗਰ ਕੀਰਤਨ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ (ਹੈੱਡ ਗ੍ਰੰਥੀ ਸੱਚਖੰਡ ਹਰਿਮੰਦਰ ਸਾਹਿਬ) ਨੇ ਮੁੱਖਵਾਕ ਲੈ ਕੇ ਕੀਤੀ ਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਆਪਣੇ ਸੀਸ ’ਤੇ ਚੁੱਕ ਕੇ ਅਦਬ-ਸਤਿਕਾਰ ਨਾਲ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਹਰਪਾਲ ਸਿੰਘ ਜੱਲਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਗਿਆਨੀ ਅਤਰ ਸਿੰਘ ਜੋਤੀ ਸਰੂਪ, ਬਾਬਾ ਗੁਲਜ਼ਾਰ ਸਿੰਘ ਫਤਹਿਗੜ੍ਹ ਸਾਹਿਬ ਵਾਲੇ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਰਥਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਜ਼ਿਲ੍ਹਾ ਪੁਲਿਸ ਨੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਸਲਾਮੀ ਦਿੱਤੀ। ਹੈੱਡ ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸੰਗਤ ਵੱਡਭਾਗੀ ਹੈ, ਜੋ ਇਸ 350 ਸਾਲਾ ਸ਼ਤਾਬਦੀ ਵਾਲੇ ਨਗਰ ਕੀਰਤਨ ’ਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ‘ਹਿੰਦ ਦੀ ਚਾਦਰ’ ਇਸ ਲਈ ਆਖਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਮਨੁੱਖੀ ਹੱਕਾਂ ਦੀ ਰਾਖੀ ਲਈ ਬੇਮਿਸਾਲ ਸ਼ਹਾਦਤ ਦਿੱਤੀ। ਅੱਜ ਸਾਨੂੰ ਗੁਰੂ ਸਾਹਿਬ ਦੇ ਜੀਵਨ ਫਲਸਫੇ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ। ਭਾਈ ਹਰਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਿੱਲੀ ਜਾ ਰਹੇ ਸਨ ਤਾਂ ਰਸਤੇ ਵਿਚ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਗਿਆ ਪਰ ਗੁਰੂ ਸਾਹਿਬ ਡੋਲੇ ਨਹੀਂ। ਉਨ੍ਹਾਂ ਆਪਣੀ ਸ਼ਹਾਦਤ ਨਾਲ ਧਰਮ ਵਿਚ ਅਡੋਲ ਰਹਿਣ ਦਾ ਰਾਹ ਦਿਖਾਇਆ। ਸਾਰਿਆਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਤੋਂ ਸਿੱਖਿਆ ਲੈਣੀ ਚਾਹੀਦਾ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਪੁੱਜੀ ਸੰਗਤ, ਮੈਂਬਰਾਂ ਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਜਸਵਿੰਦਰ ਸਿੰਘ, ਮਨਜੀਤ ਸਿੰਘ ਤਲਵੰਡੀ, ਇਬਾਕਲ ਸਿੰਘ, ਬਲਵਿੰਦਰ ਸਿੰਘ ਭਮਰਸੀ, ਡਾ. ਕਸ਼ਮੀਰ ਸਿੰਘ, ਡਾ. ਪ੍ਰਿਤਪਾਲ ਸਿੰਘ, ਡਾ. ਲਖਵੀਰ ਸਿੰਘ, ਬਲਜੀਤ ਸਿੰਘ ਬੁੱਟਾ, ਜਤਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨੌਲੱਖਾ, ਜਥੇਦਾਰ ਭਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਸ਼ਰੈਲ, ਪ੍ਰਿਤਪਾਲ ਸਿੰਘ, ਸੁਖਰਾਜ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਇੰਸਪੈਕਟਰ ਰਣਜੀਤ ਸਿੰਘ ,ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਜਤਿੰਦਰ ਸਿੰਘ ਧਾਲੀਵਾਲ,ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ ਪ੍ਰਧਾਨ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਸੋਮਨਾਥ ਅਜਨਾਲੀ, ਕੰਵਲਜੀਤ ਸਿੰਘ ਗਿੱਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਗੁਰਦੀਪ ਸਿੰਘ ਮੰਡੋਫਲ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਬੀਬੀ ਸਤਵਿੰਦਰ ਕੌਰ ਗਿੱਲ, ਬੀਬੀ ਰੁਪਿੰਦਰ ਕੌਰ ਮੰਡੀ,ਬੀਬੀ ਮਨਜੀਤ ਕੌਰ ਮੰਡੀ, ਜਥੇਦਾਰ ਗੁਰਬਖਸ਼ ਸਿੰਘ ਬੈਣਾ, ਧਰਮਪਾਲ ਭੜੀ ਆਦਿ ਮੌਜੂਦ ਸਨ।