ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਸੀ ਪਠਾਣਾਂ ’ਚ ਸ਼੍ਰੀ ਗਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Tue, 28 Apr 2026 06:14 PM (IST)
Updated Date: Tue, 28 Apr 2026 06:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਗੁਰਦੁਆਰਾ ਸ਼੍ਰੀ ਨਾਨਕ ਦਰਬਾਰ, ਮੁੱਹਲਾ ਧੋਬੀਆਂ, ਬਸੀ ਪਠਾਣਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿਤੱਰ ਮੌਕੇ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਗੁਰੂ ਸਾਹਿਬ ਦੇ ਪੰਜ ਪਿਆਰੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਹਨ। ਇਸਦੇ ਇਲਾਵਾ ਨੰਗੇ ਪੈਰ ਰਸਤੇ ਦੀ ਸਫਾਈ ਕਰਦੀ ਸੰਗਤ ਦੀ ਆਸਥਾ ਦੇਖਦੇ ਹੀ ਬਣ ਰਹੀ ਸੀ। ਕੀਰਤਨੀ ਜੱਥਿਆਂ ਵੱਲੋਂ ਸੁਣਾਏ ਜਾ ਰਹੇ ਸ਼ਬਦ ਕੀਰਤਨ ਨਾਲ ਮਹੌਲ ਗੁਰੂਮਈ ਹੋ ਰਿਹਾ ਸੀ। ਸ਼ਹਿਰ ਦੇ ਬਾਜ਼ਾਰਾਂ ਵਿਚ ਸੰਗਤ ਵੱਲੋਂ ਨਗਰ ਕੀਤਰਨ ਦਾ ਫੁੱਲਾਂ ਦੀ ਬਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਕਈ ਥਾਈ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਾਏ ਗਏ। ਇਸ ਨਗਰ ਕੀਰਤਨ ਵਿਚ ਸੈਂਕੜੇ ਦੀ ਤਾਦਾਤ ਵਿਚ ਸ਼ਰਧਾਲੂਆਂ ਵੱਲੋਂ ਸ਼ਿਰਕਤ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁਮੰਣ ਅਤੇ ਸੇਵਾਦਾਰ ਜਸਵੀਰ ਸਿੰਘ ਵਾਲੀਆ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ ਹੋਏ ਹਨ ਅਤੇ 30 ਅਪ੍ਰੈਲ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਸੇ ਦਿਨ ਕੀਰਤਨ ਦਰਬਾਰ, ਢਾਡੀ ਦਰਬਾਰ ਦੌਰਾਨ ਸੰਗਤ ਨੂੰ ਗੁਰੂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।