ਕੌਂਸਲ ਚੋਣ ਸਮਾਣਾ ਲਈ 136 ਉਮੀਦਵਾਰਾਂ ਨੇ ਆਪਣੇ ਕਾਗਜ਼ ਕੀਤੇ ਦਾਖਲ
ਨਗਰ ਕੌਂਸਲ ਚੋਣ ਸਮਾਣਾ ਲਈ 136 ਉਮੀਦਵਾਰਾ ਨੇ ਆਪਣੇ ਕਾਗਜ ਕੀਤੇ ਦਾਖਲ
Publish Date: Sat, 16 May 2026 06:29 PM (IST)
Updated Date: Sat, 16 May 2026 06:30 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : 26 ਮਈ ਨੂੰ ਹੋਣ ਵਾਲੀਆ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵਿਚ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਮੀਦਵਾਰ ਵੱਲੋਂ ਕਾਗਜ਼ ਦਾਖਲ ਭਰਨ ਵੇਲੇ ਉਮੀਦਵਾਰਾਂ ਦਾ ਤਾਂਤਾ ਲੱਗ ਗਿਆ ਤੇ ਉਨ੍ਹਾਂ ਵਿਚ ਕਾਗਜ਼ ਭਰਨ ਨੂੰ ਲੈ ਕੇ ਕਾਫੀ ਉਤਸ਼ਾਹ ਨਜ਼ਰ ਆਇਆ। ਅੱਜ ਅਖਿਰਲੇ ਦਿਨ 75 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਰਿਟਰਨਿੰਗ ਅਫਸਰ ਕੋਲ ਜਮ੍ਹਾ ਕਰਵਾਏ। ਇਸ ਤਰ੍ਹਾਂ ਹੁਣ ਕੁਲ 136 ਉਮੀਦਵਾਰਾਂ ਨੇ ਆਪਣੇ ਕਾਗਜ਼ ਭਰ ਦਿੱਤੇ। ਡੀਐੱਸਪੀ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਕਾਗਜ਼ ਭਰਨ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ। ਆਮ ਆਦਮੀ ਦੀ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਨੇ ਪਾਰਟੀ ਤੋਂ ਕਿਨਾਰਾ ਕਰਦੇ ਹੋਏ ਅਕਾਲੀ ਦਲ ਬਾਦਲ ਦੀ ਟਿਕਟ ਤੋਂ ਚੋਣ ਲੜਣ ਦਾ ਫੈਸਲਾ ਕਰ ਲਿਆ ਹੈ ਤੇ ਅੱਜ ਉਨ੍ਹਾਂ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਦੀ ਅਗਵਾਈ ਵਿਚ ਆਪਣੇ ਕਾਗਜ਼ ਦਾਖਲ ਕਰਵਾਏ ਤੇ ਬਾਗੀ ਹੋ ਕੇ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣੇ ਆਪਣੇ ਵਾਰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਕਈ ਉਮੀਦਵਾਰਾਂ ਨੇ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਗੁਰਸਰਨ ਕੌਰ ਰੰਧਾਵਾ ਨਾਲ ਆਪਣੇ ਕਾਗਜ਼ ਜਮ੍ਹਾਂ ਕਰਵਾਏ। ਚੋਣ ਅਧਿਕਾਰੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਰਸਪਿੰਦਰ ਸਿੰਘ ਨੇ ਦੱਸਿਆ ਕਿ ਕਾਗਜ਼ ਵਾਪਸ ਲੈਣ ਦੀ ਤਾਰੀਕ 19 ਮਈ ਹੈ ਤੇ ਉਮੀਦਵਾਰ ਤਿੰਨ ਵਜੇ ਤੱਕ ਕਾਗਜ਼ ਵਾਪਸ ਲੈ ਸਕਦੇ ਹਨ ਤੇ ਉਸ ਤੋਂ ਬਾਅਦ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਜਾਵੇਗਾ।