ਨਰਿੰਦਰ ਕੌਰ ਗਿੱਲ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ
ਨਰਿੰਦਰ ਕੌਰ ਗਿੱਲ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ
Publish Date: Fri, 08 May 2026 04:48 PM (IST)
Updated Date: Fri, 08 May 2026 04:50 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਤੋਂ ਭਾਜਪਾ ਦੀ ਸੀਨੀਅਰ ਮਹਿਲਾ ਆਗੂ ਨਰਿੰਦਰ ਕੌਰ ਗਿੱਲ ਨੂੰ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਪ੍ਰਧਾਨ ਐਸ ਆਰ ਲੱਧੜ (ਰਿਟਾਇਰਡ ਆਈਏਐਸ ਅਧਿਕਾਰੀ) ਭਾਜਪਾ ਐਸਸੀ ਮੋਰਚਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਕਾਰਨ ਭਾਜਪਾ ਐੱਸਸੀ ਮੋਰਚਾ ਤੇ ਭਾਜਪਾ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ ਨਿਯੁਕਤ ਐਸੀ ਮੋਰਚਾ ਦੇ ਮੀਤ ਪ੍ਰਧਾਨ ਨਰਿੰਦਰ ਕੌਰ ਗਿੱਲ ਨੇ ਸੂਬਾ ਐਸਸੀ ਮੋਰਚਾ ਦੇ ਪ੍ਰਧਾਨ ਆਰਐਸ ਲੱਧੜ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਭਾਜਪਾ ਪਾਰਟੀ ਦੀ ਸਰਕਾਰ ਬਣਨੀ ਬਿਲਕੁਲ ਤੈਅ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੱਛਮੀ ਬੰਗਾਲ, ਅਸਾਮ ਤੇ ਪਾਂਡੂਚੇਰੀ ਵਿਚ ਭਾਜਪਾ ਪਾਰਟੀ ਦੀ ਹੋਈ ਜਿੱਤ ਦੇ ਨਾਲ ਭਾਜਪਾ ਦਾ ਡੰਕਾ ਪੂਰੇ ਭਾਰਤ ਦੇਸ਼ ਅੰਦਰ ਵੱਜ ਰਿਹਾ ਹੈ। ਇਸ ਦੇ ਨਾਲ ਭਾਜਪਾ ਦਾ ਰਾਜਨੀਤਿਕ ਕੱਦ ਹੋਰ ਵੱਧ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਦੇ ਚਲਦਿਆਂ ਰੋਜ਼ਾਨਾ ਸੈਂਕੜੇ ਦੀ ਗਿਣਤੀ ’ਚ ਲੋਕ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਭਾਜਪਾ ਪਾਰਟੀ ਦੇ ਨਾਲ ਜੁੜ ਰਹੇ ਹਨ ਜੋ ਕਿ ਭਾਜਪਾ ਦੇ ਲਈ ਇਕ ਸ਼ੁਭ ਸੰਕੇਤ ਹੈ।