ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
25,300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Sat, 16 May 2026 05:33 PM (IST)
Updated Date: Sat, 16 May 2026 05:36 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਥਾਣਾ ਸ਼ੰਭੂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਜਸਵਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਪਿੰਡ ਮਹਿਮਦਪੁਰ ਦੀ ਹੱਦ ਵਿਚ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ 25,300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਪੁਲਿਸ ਵੱਲੋਂ ਗੋਵਿੰਦ ਪ੍ਰਸ਼ਾਦ ਵਾਸੀ ਮਕਾਨ ਨੰਬਰ 423-6, ਕਮਲਾ ਨਗਰ, ਥਾਣਾ ਕਮਲਾ ਨਗਰ, ਜ਼ਿਲ੍ਹਾ ਆਗਰਾ (ਯੂ.ਪੀ.) ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।