ਦੋ ਵੱਖ-ਵੱਖ ਮਾਮਲਿਆਂ ’ਚ 162 ਪਾਬੰਦੀਸ਼ੂਦਾ ਗੋਲੀਆਂ ਬਰਾਮਦ, ਦੋ ਗ੍ਰਿਫਤਾਰ
ਦੋ ਵੱਖ-ਵੱਖ ਮਾਮਲਿਆਂ ਵਿੱਚ 162 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ, ਦੋ ਗ੍ਰਿਫਤਾਰ
Publish Date: Sun, 03 May 2026 06:42 PM (IST)
Updated Date: Sun, 03 May 2026 06:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿਚ ਕੁੱਲ 162 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਮਾਮਲਿਆਂ ਵਿਚ ਸਬੰਧਤ ਥਾਣਿਆਂ ਦੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ਮਾਮਲਾ ਥਾਣਾ ਪਾਤੜਾਂ ਇਲਾਕੇ ਨਾਲ ਸਬੰਧਤ ਹੈ। ਇਸ ਸਬੰਧੀ ਏਐੱਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਦਿਓਗੜ੍ਹ ਵਿਚ ਮੌਜੂਦ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਦਲਵੀਰ ਸਿੰਘ ਵਾਸੀ ਪਿੰਡ ਹਰਿਆਉ ਖੁਰਦ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 120 ਪਾਬੰਦੀਸ਼ੂਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ। ਦੂਜਾ ਮਾਮਲਾ ਥਾਣਾ ਸਨੌਰ ਇਲਾਕੇ ਨਾਲ ਜੁੜਿਆ ਹੈ। ਏਐਸਆਈ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਮੱਛੀ ਫਾਰਮ, ਸਨੌਰ ਦੇ ਨੇੜੇ ਮੌਜੂਦ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਭੂਪਿੰਦਰ ਸਿੰਘ ਵਾਸੀ ਸਨੌਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿੱਚੋਂ 42 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਲਏ ਹਨ। ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।