350 ਪਾਬੰਦੀਸ਼ੁਦਾ ਗੋਲੀਆਂ ਸਮੇਤ ਔਰਤ ਕਾਬੂ
350 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Publish Date: Tue, 02 Dec 2025 06:19 PM (IST)
Updated Date: Tue, 02 Dec 2025 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸੀਆਈਏ ਸਟਾਫ਼ ਸਮਾਣਾ ਨੇ ਇਕ ਔਰਤ ਨੂੰ 350 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਜਸਵੀਰ ਕੌਰ ਪਤਨੀ ਰਮਨਦੀਪ ਸਿੰਘ ਵਾਸੀ ਪਿੰਡ ਸਵਾਜਪੁਰਾ ਵਜੋਂ ਹੋਈ ਹੈ। ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਅਗਰਸੈਨ ਚੌਕ ਸਮਾਣਾ ਵਿੱਚ ਮੌਜੂਦ ਸਨ। ਇਸ ਦੌਰਾਨ ਪੈਦਲ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਅਤੇ ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 350 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਤੇ ਲਿਆ ਜਾਵੇਗਾ।