ਨਾਟਕ 1675 ਦਾ ਸਫ਼ਲ ਮੰਚਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਵਿਰਾਸਤੀ ਮੇਲੇ -2026 ਦੀ ਪੰਜਵੀਂ ਸ਼ਾਮ ਇੱਥੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਡਾ. ਅਮਰਜੀਤ ਗਰੇਵਾਲ ਦੇ ਲਿਖੇ ਨਾਟਕ 1675 ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਬਾਖੂਬੀ ਜੋੜਨ ਦਾ ਕੰਮ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਜਿਹੇ ਨਾਟਕ ਕਰਵਾ ਕੇ ਲੋਕਾਂ ਨੂੰ ਇਤਿਹਾਸ ਤੇ ਸਾਡੀ ਅਣਮੁੱਲੀ ਵਿਰਾਸਤ ਨਾਲ ਜੋੜਨਾ ਸ਼ਲਾਘਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਵਿਰਾਸਤੀ ਮੇਲੇ ਕਰਵਾਉਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧਣ ਲਈ ਸਹਾਈ ਹੋਣਗੇ। ਇਸ ਮੌਕੇ ਏਡੀਸੀ (ਜ) ਸਿਮਰਪ੍ਰੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਮੰਚ-ਰੰਗਮੰਚ ਦੇ ਕਲਾਕਾਰਾਂ ਵੱਲੋਂ ਇਸ ਵਿਲੱਖਣ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਜੋੜਿਆ ਹੈ। ਏਡੀਸੀ ਨੇ ਨੋਡਲ ਅਫ਼ਸਰ ਨਮਨ ਮਾਰਕੰਨ ਤੇ ਉਨ੍ਹਾਂ ਦੀ ਟੀਮ ਵੱਲੋਂ ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਇਸ ਦਿਲਕਸ਼ ਪੇਸ਼ਕਾਰੀ ਲਈ ਡਾਇਰੈਕਟਰ ਕੇਵਲ ਧਾਲੀਵਾਲ ਤੇ ਸਮੁੱਚੇ ਕਲਾਕਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਟਿਆਲਵੀਆਂ ਨੂੰ ਸੱਦਾ ਦਿੱਤਾ ਕਿ ਉਹ ਪਟਿਆਲਾ ਵਿਰਾਸਤੀ ਮੇਲੇ ਦੇ ਬਾਕੀ ਰਹਿੰਦੇ ਪ੍ਰੋਗਰਾਮਾਂ ਵਿਚ ਵੀ ਇਸੇ ਤਰ੍ਹਾਂ ਹੁੰਮ-ਹੁੰਮਾ ਕੇ ਸ਼ਿਰਕਤ ਕਰਨ। ਇਸ ਮੌਕੇ ਡਾਇਰੈਕਟਰ ਕੇਵਲ ਧਾਲੀਵਾਲ, ਪਦਮ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਮੰਚ-ਰੰਗਮੰਚ, ਅੰਮ੍ਰਿਤਸਰ ਦੀ ਟੀਮ ਵੱਲੋਂ ਪੇਸ਼ ਕੀਤੇ ਨਾਟਕ