ਨਵਾਬ ਫਾਊਂਡੇਸ਼ਨ ਸਕੂਲ ਵਿਖੇ ਗੁਰਮੁਖੀ ਸਿੱਖਿਆ ਮੁਕਾਬਲੇ ਕਰਵਾਏ
ਨਵਾਬ ਫਾਉਂਡੇਸ਼ਨ ਸਕੂਲ ਵਿਖੇ ਗੁਰਮੁੱਖੀ ਸਿੱਖਿਆ ਦੇ ਮੁਕਾਬਲੇ ਕਰਵਾਏ
Publish Date: Fri, 01 May 2026 04:53 PM (IST)
Updated Date: Fri, 01 May 2026 04:56 PM (IST)
ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾ ਵਿਖੇ ਗੁਰਮੁਖੀ ਵਿਸ਼ੇ ਦਾ ਪੇਪਰ ਸਰਬਜੀਤ ਸਿੰਘ ਦੀ ਦੇਖਰੇਖ ਹੇਠ ਬਡ਼ੇ ਸੁਚੱਜੇ ਤੇ ਵਿਵਸਥਿਤ ਢੰਗ ਨਾਲ ਕਰਵਾਇਆ ਗਿਆ। ਗੁਰਮੁਖੀ ਪੇਪਰ ਦੇ ਹੈੱਡ ਪਰਮਿੰਦਰ ਕੌਰ ਦੀ ਅਗਵਾਈ ਹੇਠ ਇਹ ਪ੍ਰਕਿਰਿਆ ਬਹੁਤ ਹੀ ਸਫਲ ਰਹੀ। ਇਸ ਪੇਪਰ ਵਿੱਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ। ਪੇਪਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿੱਚ ਕਈ ਵਿਦਿਆਰਥੀਆਂ ਨੇ ਉੱਚੇ ਅੰਕ ਪ੍ਰਾਪਤ ਕਰਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਵਧੀਆ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਦੇ ਸਮੇਂ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮਾਣ ਸਾਫ਼ ਝਲਕ ਰਿਹਾ ਸੀ। ਇਸ ਮੌਕੇ ਸਰਬਜੀਤ ਸਿੰਘ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਹਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਮੈਨੇਜਰ ਡਾਇਰੈਕਟਰ ਜਸਵਿੰਦਰ ਗਿਰ, ਜਸਵਿੰਦਰ ਕੌਰ, ਪ੍ਰਿੰਸੀਪਲ ਰਿਤੂ ਸਿੰਗਲਾ ਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਵੱਲੋਂ ਵੀ ਇਸ ਉਪਲਬਧੀ ਦੀ ਭਰਪੂਰ ਸਰਾਹਨਾ ਕੀਤੀ ਗਈ।