ਐਨਸੀਸੀ ਵਲੰਟੀਅਰ ਦਾ ਕਰਾਇਆ ਗਾਇਨ ਮੁਕਾਬਲਾ
ਐਨਸੀਸੀ ਕੈਡਟ ਦਾ ਕਰਾਇਆ ਗਾਇਨ ਮੁਕਾਬਲਾ
Publish Date: Fri, 21 Nov 2025 05:04 PM (IST)
Updated Date: Fri, 21 Nov 2025 05:07 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਡਾਇਰੈਕਟਰ ਜਨਰਲ ਐਨਸੀਸੀ ਦੀਆਂ ਹਦਾਇਤਾਂ ਅਨੁਸਾਰ ਅਤੇ 1 ਪੰਜਾਬ ਨੇਵਲ ਯੂਨਿਟ ਐਨਸੀਸੀ ਨੰਗਲ ਦੇ ਕਮਾਡਿੰਗ ਅਫਸਰ ਕੈਪਟਨ ਇੰਡੀਅਨ ਨੇਵੀ, ਹਰਜੀਤ ਸਿੰਘ ਦਿਓਲ ਦੀ ਅਗਵਾਈ ਵਿਚ ਪਟਿਆਲਾ ਖੇਤਰ ਨਾਲ ਸੰਬੰਧਿਤ ਐਨਸੀਸੀ ਨੇਵੀ ਵਿੰਗ ਦੀਆਂ ਸੰਸਥਾਵਾਂ ਦਾ ਇਕ ਮੁਕਾਬਲਾ ਖਾਲਸਾ ਕਾਲਜ ਪਟਿਆਲਾ ਵਿਚ ਕਰਵਾਇਆ ਗਿਆ। ਇਨ੍ਹਾਂ ਸੰਸਥਾਵਾਂ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਮਲਟੀ ਪਰਪਜ ਸੀਨੀਅਰ ਸੈਕੰਡਰੀ ਸਕੂਲ, ਆਰਮੀ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਪਟਿਆਲਾ ਦੇ ਨਾਮ ਜ਼ਿਕਰਯੋਗ ਹਨ। ਇਸ ਮੁਕਾਬਲੇ ਲਈ ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰਾਂ ਨੇ ਪੇਸ਼ਕਾਰੀਆਂ ਦਿੱਤੀਆਂ। ਮੁਕਾਬਲੇ ਦੌਰਾਨ ਕੈਡੇਟ ਨੇ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲੇ ਵਿਚ ਤਕਰੀਬਨ 98 ਵਿਦਿਆਰਥੀ ਸ਼ਾਮਿਲ ਹੋਏ। ਮੁਕਾਬਲੇ ਵਿਚ ਆਰਮੀ ਪਬਲਿਕ ਸਕੂਲ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।