ਰਾਜਪੁਰਾ ਬਲਾਕ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ : ਵਿਧਾਇਕਾ ਮਿੱਤਲ
ਰਾਜਪੁਰਾ ਬਲਾਕ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ: ਵਿਧਾਇਕਾ ਮਿੱਤਲ
Publish Date: Sat, 07 Mar 2026 04:53 PM (IST)
Updated Date: Sat, 07 Mar 2026 04:57 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਵਿਸ਼ੇਸ਼ ਮੀਟਿੰਗ ਐੱਸਡੀਐੱਮ ਰਾਜਪੁਰਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਚੋਣ ਦੌਰਾਨ ਸਮੂਹ ਬਲਾਕ ਸੰਮਤੀ ਮੈਂਬਰਾਂ ਵੱਲੋਂ ਮਤਾ ਪਾਸ ਕਰ ਕੇ ਉੜਦਨ ਜ਼ੋਨ ਤੋਂ ਐੱਸਸੀ ਬਲਵਿੰਦਰ ਸਿੰਘ ਵਾਸੀ ਉੜਦਨ ਨੂੰ ਬਲਾਕ ਸੰਮਤੀ ਰਾਜਪੁਰਾ ਦਾ ਚੇਅਰਮੈਨ ਅਤੇ ਰੰਗੀਆਂ ਜ਼ੋਨ ਤੋਂ ਸੰਧਿਆ ਵਾਸੀ ਪਿੰਡ ਸੁਰਲ ਕਲਾਂ ਨੂੰ ਵਾਈਸ ਚੇਅਰਮੈਨ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਨਵ-ਨਿਯੁਕਤ ਚੇਅਰਮੈਨ ਬਲਵਿੰਦਰ ਸਿੰਘ ਉੜਦਨ ਅਤੇ ਵਾਈਸ ਚੇਅਰਮੈਨ ਸੰਧਿਆ ਸੁਰਲ ਕਲਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਨਵ-ਚੁਣੇ ਚੇਅਰਮੈਨ ਬਲਵਿੰਦਰ ਸਿੰਘ ਉੜਦਨ ਅਤੇ ਵਾਈਸ ਚੇਅਰਮੈਨ ਸੰਧਿਆ ਸੁਰਲ ਕਲਾਂ ਨੇ ਵਿਧਾਇਕਾ ਨੀਨਾ ਮਿੱਤਲ ਅਤੇ ਸਮੂਹ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।