ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਵੱਡੀ ਸਹੂਲਤ : ਮਿੱਤਲ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਵੱਡੀ ਸਹੂਲਤ: ਵਿਧਾਇਕਾ ਮਿੱਤਲ
Publish Date: Tue, 24 Mar 2026 04:22 PM (IST)
Updated Date: Tue, 24 Mar 2026 04:25 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਰਾਜਪੁਰਾ ਦੇ ਵਾਰਡ ਨੰਬਰ 17 ਨੀਲਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਜ਼ੁਰਗਾਂ ਦੀ ਬੱਸ ਵਿਧਾਇਕ ਮੈਡਮ ਨੀਨਾ ਮਿੱਤਲ ਵੱਲੋਂ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਹਰ ਮਨੁੱਖ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਵਾਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਜ਼ਰੂਰ ਕਰੇ। ਪਰ ਜੀਵਨ ਦੀਆਂ ਜ਼ਿੰਮੇਵਾਰੀਆਂ, ਪਰਿਵਾਰਕ ਬੋਝ ਅਤੇ ਵਿੱਤੀ ਪਾਬੰਦੀਆਂ ਦੇ ਕਾਰਨ ਬਹੁਤ ਸਾਰੇ ਲੋਕ, ਖਾਸ ਕਰਕੇ ਬਜ਼ੁਰਗ, ਆਪਣੀ ਇਹ ਦਿਲੀ ਖ਼ਾਹਿਸ਼ ਪੂਰੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੀਵਨ ਦੇ ਆਖਰੀ ਪੜਾਅ ਵਿਚ ਇਹ ਇੱਛਾ ਹੋਰ ਵੀ ਮਜ਼ਬੂਤ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਇਸ ਯੋਜਨਾ ਦੇ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਲਿਆਂਦੀਆਂ ਜਾਣਗੀਆਂ, ਤਾਂ ਜੋ ਹਰ ਨਾਗਰਿਕ ਨੂੰ ਲਾਭ ਮਿਲ ਸਕੇ। ਇਸ ਮੌਕੇ ਯਾਤਰਾ ਤੇ ਜਾਣ ਵਾਲੇ ਬਜ਼ੁਰਗਾਂ ਨੇ ਸਰਕਾਰ ਅਤੇ ਵਿਧਾਇਕਾ ਨੀਨਾ ਮਿੱਤਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਸੁਪਨੇ ਦੇ ਸਾਕਾਰ ਹੋਣ ਵਰਗਾ ਪਲ ਹੈ। ਇਸ ਮੌਕੇ ਸਗੰਠਨ ਇੰਚਾਰਜ ਹਲਕਾ ਰਾਜਪੁਰਾ ਰੀਤੇਸ ਬਾਂਸਲ,ਸ਼ਾਮ ਸੁੰਦਰ ਵਧਵਾ, ਮਹਿਲਾ ਕੋਆਰਡੀਨੇਟਰ ਅਨੀਤਾ ਰਾਣੀ, ਮਹਿਲਾ ਆਗੂ ਚਾਰੂ ਚੋਧਰੀ, ਟਿੰਕੂ ਬਾਂਸਲ,ਅਜੈ ਚੋਧਰੀ, ਤਰੁਣ ਸ਼ਰਮਾ ਸਮੇਤ ਹੋਰ ਵੀ ਮੌਜੂਦ ਸਨ।