ਵਿਧਾਇਕਾ ਮਿੱਤਲ ਵੱਲੋਂ ਖੇਡ ਮੈਦਾਨ ਦਾ ਕੀਤਾ ਉਦਘਾਟਨ
ਵਿਧਾਇਕਾ ਮਿੱਤਲ ਵੱਲੋਂ ਪਿੰਡ ਚੰਦੂਮਾਜਰਾ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ
Publish Date: Mon, 04 May 2026 06:53 PM (IST)
Updated Date: Mon, 04 May 2026 06:53 PM (IST)

ਫੋਟੋ 4ਪੀਟੀਐਲ: 37 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਚੰਦੂਮਾਜਰਾ ਵਿਖੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਵਾਂ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਸ ਖੇਡ ਮੈਦਾਨ ਵਿਚ ਬੱਚਿਆਂ ਅਤੇ ਨੌਜਵਾਨਾਂ ਲਈ ਰਾਤ ਸਮੇਂ ਵੀ ਖੇਡਾਂ ਜਾਰੀ ਰੱਖਣ ਵਾਸਤੇ ਵਿਸ਼ੇਸ਼ ਲਾਈਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਜਿੰਨਾ ਵੱਧ ਸਮਾਂ ਨੌਜਵਾਨ ਖੇਡ ਮੈਦਾਨਾਂ ਵਿੱਚ ਬਿਤਾਉਣਗੇ, ਉਨ੍ਹਾਂ ਦੀ ਸਿਹਤ ਉਤਨੀ ਹੀ ਬਿਹਤਰ ਹੋਵੇਗੀ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਲਈ ਲਗਾਤਾਰ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਚੰਦੂਮਾਜਰਾ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਅਜੀਤ ਸਿੰਘ ਨੂੰ 5 ਲੱਖ ਰੁਪਏ ਦਾ ਚੈਕ ਭੇਟ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਿਨ੍ਹਾਂ ਪਿੰਡਾਂ ਵਿਚ ਸਰਪੰਚ ਸਰਬਸੰਮਤੀ ਨਾਲ ਚੁਣੇ ਜਾਣਗੇ, ਉਹਨਾਂ ਪਿੰਡਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਯੂਥ ਆਗੂ ਲਵਿਸ਼ ਮਿੱਤਲ, ਸਤਵਿੰਦਰ ਸਿੰਘ ਮਿਰਜਾਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਧਰਮਪਾਲ ਬਲਾਕ ਸੰਮਤੀ ਮੈਂਬਰ, ਹਰਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਜਗਦੀਪ ਸਿੰਘ ਅਲੂਣਾ ਬਲਾਕ ਸੰਮਤੀ ਮੈਂਬਰ, ਜਗਦੀਸ਼ ਸਿੰਘ ਸਰਪੰਚ, ਬਲਜਿੰਦਰ ਸਿੰਘ ਸਰਪੰਚ ਬਖ਼ਸੀਵਾਲਾ ਬਸਤੀ, ਰਵਿੰਦਰ ਸਿੰਘ ਸਰਪੰਚ ਬਖ਼ਸੀਵਾਲਾ, ਕੁਲਦੀਪ ਸਿੰਘ ਚੱਕ ਕਲਾਂ, ਜਸਵੰਤ ਸਿੰਘ ਸਰਪੰਚ ਨੇਣਾ, ਰਾਜੇਸ਼ ਬੋਵਾ ਯੂਥ ਪ੍ਰਧਾਨ, ਅਮਰਿੰਦਰ ਮਿਰੀ ਪੀਏ, ਸਵਰਨਦੀਪ ਸਿੰਘ ਐਮ.ਸੀ. ਅਤੇ ਜਸਪ੍ਰੀਤ ਸਿੰਘ ਲਹਿਲਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।