ਬਹਿਰ ਸਾਹਿਬ ਤੋਂ ਅਰਨੋਂ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਰੱਖਿਆ ਨੀਂਹ ਪੱਥਰ
ਬਹਿਰ ਸਾਹਿਬ - ਅਰਨੋਂ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ
Publish Date: Mon, 13 Oct 2025 04:35 PM (IST)
Updated Date: Mon, 13 Oct 2025 04:38 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੇ ਜਾਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਇਤਿਹਾਸਕ ਪਿੰਡ ਬਹਿਰ ਸਾਹਿਬ ਤੋਂ ਅਰਨੋਂ ਜਾਣ ਵਾਲੀ ਸੜਕ ਦੀ ਸਪੈਸ਼ਲ ਮੁਰੰਮਤ ਦਾ ਨੀਂਹ ਪੱਥਰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਰੱਖਿਆ। ਇਸ ਦੌਰਾਨ ਹਾਜ਼ਰ ਪੀਡਬਲਿਊਡੀ ਦੇ ਅਧਿਕਾਰੀਆਂ ਨੂੰ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਨੀਂਹ ਪੱਥਰ ਰੱਖਣ ਉਪਰੰਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਵਿਚ ਲਿੰਕ ਸੜਕਾਂ ਦੀ ਮੁਰੰਮਤ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਚਰਨ ਛੋਹ ਪ੍ਰਾਪਤ ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਸਾਹਿਬ ਤੋਂ ਹਲਕੇ ਵਿਚਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕਾ ਹਲਕਾ ਸ਼ੁਤਰਾਣਾ ਦੇ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ 91 ਕਿਲੋਮੀਟਰ ਲੰਬੀਆਂ 42 ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਪਿੰਡ ਬਹਿਰ ਸਾਹਿਬ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਪਿੰਡ ਦੀ ਪੰਚਾਇਤ ਅਤੇ ਕਮੇਟੀ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ ਨਾਲ ਕਮਿਊਨਿਟੀ ਹਾਲ ਜਾਂ ਯਾਦਗਾਰੀ ਸਮਾਰਕ ਦੀ ਉਸਾਰੀ ਵਰਗੇ ਕੰਮ ਕਰ ਸਕੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਓ ਪੀਡਬਲਿਯੂਡੀ, ਜੇਈ ਅਵਤਾਰ ਸਿੰਘ ਜੇਈ ਰਵੀ ਗੋਂਦਾਰਾ, ਸਰਪੰਚ ਸੁਖਵਿੰਦਰ ਸਿੰਘ ਬਹਿਰ, ਸਰਪੰਚ ਸਤਨਾਮ ਸਿੰਘ ਅਰਨੋਂ ਖੁਰਦ, ਸਰਪੰਚ ਵਰਿੰਦਰ ਸਿੰਘ ਅਰਨੋਂ, ਮੇਜਰ ਸਿੰਘ ਰਾਮਦੀਆ ਰਾਮ ਫਲ ਸਿੰਘ ਆਦਿ ਹਾਜ਼ਰ ਸਨ।