ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ
ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ
Publish Date: Sat, 21 Feb 2026 06:11 PM (IST)
Updated Date: Sat, 21 Feb 2026 06:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਵਿੱਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਵੱਡੀ ਬੁਰਾਈ ਹੈ ਅਤੇ ਇਸ ਨੂੰ ਖਤਮ ਕਰਨ ਲਈ ਹਰ ਇਕ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇ ਅਸੀਂ ਸਰਕਾਰ ਦਾ ਸਾਥ ਦੇਈਏ ਤਾਂ ਇਸ ਸਮੱਸਿਆ ਨੂੰ ਕਾਫ਼ੀ ਹੱਦ ਤਕ ਘਟਾਇਆ ਜਾ ਸਕਦਾ ਹੈ। ਸੁਸਾਇਟੀ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਪਿੰਡਾਂ, ਮਹੱਲਿਆਂ ਅਤੇ ਸਕੂਲਾਂ ਵਿੱਚ ਸੈਮੀਨਾਰ, ਰੈਲੀਆਂ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਮੌਕੇ ਦੇਵ ਰਾਜ, ਲਖਵਿੰਦਰ ਸਿੰਘ, ਸੋਢੀ, ਪਾਰਕ ਦੇ ਸਾਇਰ ਟੋਨੀ, ਡਿੰਪੀ, ਖੰਨਾ ਸਮੇਤ ਕਈ ਹੋਰ ਸੈਰ ਪ੍ਰੇਮੀਆਂ ਨੇ ਰੈਲੀ ਵਿੱਚ ਹਿੱਸਾ ਲਿਆ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਸੰਕਲਪ ਲਿਆ।