ਪੈਰਾਡਾਈਜ਼ ਸਕੂਲ ’ਚ ਮਨਾਈ ਵਿਸਾਖੀ
ਪੈਰਾਡਾਈਜ਼ ਸਕੂਲ ’ਚ ਮਨਾਈ ਵਿਸਾਖੀ
Publish Date: Wed, 15 Apr 2026 04:39 PM (IST)
Updated Date: Wed, 15 Apr 2026 04:42 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿੱਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਰੰਗ ਬਿਰੰਗੀਆਂ ਪੋਸ਼ਾਕਾਂ ਪਾਕੇ ਛੋਟੇ-ਛੋਟੇ ਬੱਚੇ ਸਭ ਦਾ ਮਨਮੋਹ ਰਹੇ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲੀ ਬੱਚਿਆ ਦੁਆਰਾ ਸਕੂਲ ਸ਼ਬਦ ਗਾ ਕੇ ਕੀਤੀ ਗਈ। ਇਸ ਉਪਰੰਤ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਮਹੱਤਵ ਨੂੰ ਦਰਸਾਉਂਦੀ ਕਵਿਤਾ ਪੇਸ਼ ਕੀਤੀ ਗਈ। ਪਹਿਲੀ ਤੇ ਦੂਸਰੀ ਜਮਾਤ ਦੀਆਂ ਵਿਦਿਆਰਥੀਆ ਦੁਆਰਾ ਪੇਸ਼ ਕੀਤਾ ਗਿਆ, ਡਾਂਸ ਵੀ ਖਿੱਚ ਦਾ ਕੇਂਦਰ ਰਿਹਾ। ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀ ਗਈ ਕਵਿਤਾ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਕਿਸਾਨ ਦੀ ਜ਼ਿੰਦਗੀ ਨੂੰ ਦਰਸਾਉਂਦਾ ਹੋਇਆ ਬੜਾ ਭਾਵੁਕ ਐਕਟ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਪ੍ਰੋਗਰਾਮ ਨੂੰ ਸਿਖਰ ਤੇ ਲੈ ਗਿਆ। ਜਿਸ ਨੇ ਸਭ ਨੂੰ ਤਾੜੀਆਂ ਮਾਰਨ ਲਈ ਮਜ਼ਬੂਰ ਕਰ ਦਿੱਤਾ ਅਤੇ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਵਿਦਿਆਰਥੀਆਂ ਦੇ ਰੁਬਰੂ ਹੋਏ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਆਰਥਿਕ, ਸਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਤੋਂ ਜਾਣੂ ਕਰਵਾਇਆ। ਸਕੂਲ ਦੇ ਚੇਅਰਮੈਨ ਡਾ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।