ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ
ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ
Publish Date: Tue, 28 Apr 2026 04:49 PM (IST)
Updated Date: Tue, 28 Apr 2026 04:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਉਮੰਗ ਵੈਲਫ਼ੇਅਰ ਫਾਊਂਡੇਸ਼ਨ ਵੱਲੋਂ ਥਾਪਰ ਕਾਲਜ ਵਿਖੇ ਫੋਟੋਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਲਾ ਦੇ ਜ਼ਰੀਏ ਨੌਜਵਾਨ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕਾਰਜਾਂ ਲਈ ਮੋਹਰੀ ਬਣਾਉਣਾ ਸੀ। ਦੱਸਣਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਬਣਾਈਆਂ ਗਈਆਂ ਫੋਟੋਆਂ ਨੌਜਵਾਨ ਚਿੱਤਰਕਾਰ ਅਤੇ ਸੰਸਥਾ ਦੀ ਮੈਂਬਰ ਪ੍ਰਭਅਸੀਸ ਕੌਰ ਵਲੋਂ ਬਣਾਈਆਂ ਗਈਆਂ ਸਨ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਅਤੇ ਖਜਾਨਚੀ ਯੋਗੇਸ਼ ਪਾਠਕ, ਪੰਕਜ ਸ਼ਰਮਾ ਮੀਡੀਆ ਸਲਾਹਕਾਰ, ਭਾਵਨਾ ਪਾਠਕ ਮੈਂਬਰ, ਸਿਮਰਨਜੀਤ ਸਿੰਘ, ਗਗਨਦੀਪ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਪ੍ਰਧਾਨ ਅਰਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਵੱਲੋਂ ਸਮੇਂ-ਸਮੇਂ ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਸਮਾਜ ਦੇ ਨੌਜਵਾਨ ਵਰਗ ਨੂੰ ਹੋਰਨਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਲਿਆਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਹੋਰ ਕਾਰਜਾਂ ਦੇ ਨਾਲ ਨਾਲ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ, ਕਿਤਾਬਾਂ ਅਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਵੀ ਪਹਿਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਦਾ ਉਦੇਸ਼ ਸਿਰਫ਼ ਜਾਗਰੂਕਤਾ ਫੈਲਾਉਣਾ ਹੀ ਨਹੀਂ, ਸਗੋਂ ਜ਼ਮੀਨੀ ਪੱਧਰ ਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਵੀ ਹੈ। ਥਾਪਰ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਇਸ ਪ੍ਰਦਰਸ਼ਨੀ ਵਿਚ ਭਾਰੀ ਉਤਸ਼ਾਹ ਦਿਖਾਇਆ ਤੇ ਸੰਸਥਾ ਦੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।