ਸੰਭੂ ਰੇਲਵੇ ਧਮਾਕੇ ਵਾਲੀ ਥਾਂ ’ਤੇ ਉੱਚ ਅਧਿਕਾਰੀਆਂ ਵੱਲੋਂ ਮੌਕੇ ਦਾ ਜਾਇਜ਼ਾ
ਸੰਭੂ ਰੇਲਵੇ ਧਮਾਕੇ ਵਾਲੀ ਥਾਂ ’ਤੇ ਉੱਚ ਅਧਿਕਾਰੀਆਂ ਵੱਲੋਂ ਮੌਕੇ ਦਾ ਜਾਇਜ਼ਾ
Publish Date: Fri, 01 May 2026 07:03 PM (IST)
Updated Date: Sat, 02 May 2026 04:11 AM (IST)

* ਜਗਰੂਪ ਸਿੰਘ ਦੀ ਲਾਸ਼ ਲੈਣ ਨਹੀਂ ਪੁੱਜੇ ਵਾਰਸ ਫੋਟੋ 1ਪੀਟੀਐਲ: 31 ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ : ਸੰਭੂ ਨੇੜੇ ਰੇਲਵੇ ਟਰੈਕ ’ਤੇ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਉੱਚ ਅਧਿਕਾਰੀਆਂ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਆਰਪੀਐੱਫ ਕਮਾਂਡੈਂਟ ਅੰਬਾਲਾ, ਡੀਆਈਜੀ ਰੇਲਵੇ, ਐੱਸਐੱਸਪੀ ਰੇਲਵੇ, ਡੀਐੱਸਪੀ ਰੇਲਵੇ ਸਮੇਤ ਬੰਬ ਸਕੂਐਡ ਅਤੇ ਫੋਰੈਂਸਿਕ ਟੀਮਾਂ ਨੇ ਘਟਨਾ ਵਾਲੀ ਥਾਂ ਦੀ ਬਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਪੂਰੇ ਇਲਾਕੇ ਨੂੰ ਕੜੀ ਸੁਰੱਖਿਆ ਹੇਠ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਤੇ ਹਰ ਆਉਣ-ਜਾਣ ਵਾਲੇ ’ਤੇ ਨਜ਼ਰ ਰੱਖੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਣ ਕਰ ਕੇ ਬਹੁਤ ਸੰਵੇਦਨਸ਼ੀਲ ਹੈ ਅਤੇ ਇਸ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਸਐੱਚਓ ਜੀਆਰਪੀ ਥਾਣਾ ਪਟਿਆਲਾ ਦੇ ਇੰਸਪੈਕਟਰ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਬ ਰੱਖਣ ਦੇ ਦੋਸ਼ੀ ਜਗਰੂਪ ਸਿੰਘ ਦੀ ਲਾਸ਼ 28 ਅਪ੍ਰੈਲ ਤੋਂ ਰਾਜਪੁਰਾ ਦੇ ਮੋਰਚਰੀ ’ਚ ਪੋਸਟਮਾਰਟਮ ਲਈ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸੰਭਾਵਨਾ ਹੈ ਕਿ ਉਹ 2 ਮਈ ਨੂੰ ਲਾਸ਼ ਲੈ ਜਾਣਗੇ। ਪੁਲਿਸ ਮੁਤਾਬਕ ਇਸ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।