ਮਈ ਦਿਵਸ ਮੌਕੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ
ਮਈ ਦਿਵਸ ਮੌਕੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ
Publish Date: Sat, 02 May 2026 04:23 PM (IST)
Updated Date: Sat, 02 May 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਮਈ ਦਿਵਸ ਮੌਕੇ ਪੀਡਬਲਯੂਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਪਾਤੜਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਝੰਡੇ ਦੀ ਰਸਮ ਅਦਾ ਕੀਤੀ ਗਈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਜਥੇਬੰਦੀ ਦਾ ਝੰਡਾ ਲਹਿਰਾਉਣ ਉਪਰੰਤ ਪ੍ਰਧਾਨ ਕੁਲਦੀਪ ਸਿੰਘ ਘੱਗਾ ਨੇ ਕਿਹਾ ਕਿ ਮਜ਼ਦੂਰ ਦਿਹਾੜਾ ਦੁਨੀਆ ਭਰ ਵਿੱਚ ਮਿਹਨਤ ਕਰਨ ਵਾਲੇ ਕਿਰਤੀਆਂ ਦੇ ਹੱਕਾਂ ਦੀ ਯਾਦ ਦਵਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕਾਰਪੋਰੇਟ ਘਰਾਣੇ ਮਨੁੱਖ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਉੱਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਤੋਂ ਬਚਣ ਲਈ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਸਭ ਨੂੰ ਇਕੱਠੇ ਹੋਣਾ ਪਵੇਗਾ। ਇਸ ਮੌਕੇ ਪਵਨ ਕੁਮਾਰ ਜਨਰਲ ਸਕੱਤਰ, ਪ੍ਰਕਾਸ਼ ਚੰਦ ਖਾਂਗ ਪ੍ਰੈੱਸ ਸਕੱਤਰ, ਸ਼ਲਿੰਦਰ ਸਿੰਘ ਵਿੱਤ ਸਕੱਤਰ, ਬਲਜੀਤ ਸਿੰਘ ਮੌਲਵੀਵਾਲਾ, ਗੁਰਚਰਨ ਸਿੰਘ, ਮਹਿੰਦਰ ਸਿੰਘ, ਰਜਿੰਦਰ ਸਿੰਘ ਅਤੇ ਪਿਆਰਾ ਸਿੰਘ ਆਦਿ ਹਾਜ਼ਰ ਸਨ।