ਚੇਅਰਮੈਨ ਬਰਾੜ ਵੱਲੋਂ ਮਹਿਲ ਸਿੰਘ ਮੌਲਵੀਵਾਲਾ ਦਾ ਸਨਮਾਨ
ਚੇਅਰਮੈਨ ਬਰਾੜ ਵੱਲੋਂ ਮਹਿਲ ਸਿੰਘ ਮੌਲਵੀਵਾਲਾ ਦਾ ਸਨਮਾਨ
Publish Date: Sat, 02 May 2026 05:10 PM (IST)
Updated Date: Sat, 02 May 2026 05:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਬਣਾਉਣ ਦੇ ਮਕਸਦ ਨਾਲ ਕਿਰਤ ਵਿਭਾਗ ਪੰਜਾਬ ਦੇ ਬਣਾਏ ਗਏ ਅਹੁਦੇਦਾਰਾਂ ਵਿੱਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਪਾਰਟੀ ਦੇ ਸੀਨੀਅਰ ਆਗੂ ਮਹਿਲ ਸਿੰਘ ਮੌਲਵੀਵਾਲਾ ਨੂੰ ਮੈਂਬਰ ਬਣਾਇਆ ਗਿਆ ਹੈ। ਕਿਰਤ ਵਿਭਾਗ ਵੱਲੋਂ ਕੀਤੀ ਗਈ ਨਿਯੁਕਤੀ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰਾਂ ਨੂੰ ਹਮੇਸ਼ਾ ਮਾਨ ਸਨਮਾਨ ਦਿੰਦੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੀਤੀ ਗਈ ਇਸ ਨਿਯੁਕਤੀ ਲਈ ‘ਆਪ’ ਆਗੂ ਮਹਿਲ ਸਿੰਘ ਮੌਲਵੀਵਾਲਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਅਤੇ ਯੂਥ ਵਿੰਗ ਦੇ ਸੂਬਾ ਜਰਨਲ ਸਕੱਤਰ ਨਵਲਦੀਪ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਮੌਲਵੀਵਾਲਾ, ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਸਾਬਕਾ ਪ੍ਰਧਾਨ ਪ੍ਰੀਤ ਗਿੱਲ, ਡਾ. ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।