ਸਡ਼ਕ ਹਾਦਸੇ ’ਚ ਵਿਅਕਤੀ ਦੀ ਮੌਤ, ਕੇਸ ਦਰਜ
ਸਡ਼ਕ ਹਾਦਸੇ ਵਿੱਚ ਵਿਅਕਤੀ ਦੀ ਮੌਤ, ਕੇਸ ਦਰਜ
Publish Date: Sat, 02 May 2026 05:41 PM (IST)
Updated Date: Sat, 02 May 2026 05:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਥਾਣਾ ਜੁਲਕਾਂ ਅਧੀਨ ਪਿੰਡ ਸਵਾਈ ਸਿੰਘ ਵਾਲਾ ਨੇਡ਼ੇ ਇੱਕ ਸਡ਼ਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਜੁਲਕਾਂ ਵਿਖੇ ਸ਼ੰਮੀ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਪਿੰਡ ਭੰਬੂਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਤਾਏ ਦਾ ਲਡ਼ਕਾ ਗੁਰਦੀਪ ਸਿੰਘ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਟੀ-ਪੁਆਇੰਟ ਸਵਾਈ ਸਿੰਘ ਵਾਲੀ ਨੇਡ਼ੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫਤਾਰ ਲਿਆ ਕੇ ਗੁਰਦੀਪ ਸਿੰਘ ਵਿੱਚ ਮਾਰੀ। ਜਿਸ ਕਾਰਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਹੈ।