ਭਗਵਾਨ ਵਾਲਮੀਕਿ ਮੰਦਰ ’ਚ ਮੈਗਾ ਕੈਂਪ ਲਾਇਆ
ਭਗਵਾਨ ਵਾਲਮੀਕਿ ਮੰਦਰ ਵਿਖੇ ਮੇਗਾ ਕੈਂਪ ਦਾ ਆਯੋਜਨ
Publish Date: Sat, 02 May 2026 05:45 PM (IST)
Updated Date: Sat, 02 May 2026 05:47 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ : ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੀ ਜੈਅੰਤੀ ਮੌਕੇ ਭਗਵਾਨ ਵਾਲਮੀਕਿ ਮੰਦਰ ਘਨੌਰ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਇਕ ਵਿਸ਼ਾਲ ਮੈਗਾ ਕੈਂਪ ਲਾਇਆ ਗਿਆ। ਜਿਸ ਵਿੱਚ ਮਨੁੱਖਤਾ ਦੀ ਸੇਵਾ ਲਈ ਕੈਂਪ ਦਾ ਉਦਘਾਟਨ ਪ੍ਰਸਿੱਧ ਸਮਾਜ ਸੇਵੀ ਦਪਿੰਦਰ ਸੂਦ (ਯੂਐੱਸਏ) ਅਤੇ ਆਸ਼ੀਸ਼ ਅਗਰਵਾਲ ਵੱਲੋਂ ਕੀਤਾ ਗਿਆ, ਜਦਕਿ ਮੁੱਖ ਮਹਿਮਾਨ ਵਜੋਂ ਗੇਜਾ ਰਾਮ ਵਾਲਮੀਕਿ ਸ਼ਾਮਲ ਹੋਏ। ਉਨ੍ਹਾਂ ਇਸ ਉਪਰਾਲੇ ਲਈ ਵਿਕਾਸ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੀ ਭਰਪੂਰ ਸਲਾਘਾ ਕੀਤੀ। ਕੈਂਪ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਕਰੀਬ 665 ਲੋਕਾਂ ਨੇ ਵੱਖ-ਵੱਖ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। ਗਲੋਬਲ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ, ਜਿਸ ਦੌਰਾਨ 60 ਮਰੀਜ਼ਾਂ ਦੇ ਲੈਂਸ ਪਾਏ ਗਏ। ਇਸ ਤੋਂ ਇਲਾਵਾ ਮੇਹਰ ਹਸਪਤਾਲ ਪਟਿਆਲਾ ਦੀ ਟੀਮ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ 250 ਤੋਂ ਵੱਧ ਲੋੜਵੰਦਾਂ ਨੂੰ ਮੁਫ਼ਤ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ, ਜਿਸ ਨਾਲ ਕਈ ਲੋਕਾਂ ਨੂੰ ਤੁਰੰਤ ਰਾਹਤ ਮਿਲੀ। ਸਥਾਨਕ ਲੋਕਾਂ ਨੇ ਇਸ ਉਪਰਾਲੇ ਨੂੰ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਅਜਿਹੇ ਕੈਂਪ ਲਗਾਤਾਰ ਲਗਾਉਣ ਦੀ ਮੰਗ ਕੀਤੀ। ਇਸ ਮੌਕੇ ਕਮਲਜੀਤ ਸਿੰਘ ਮੰਡਲ ਪ੍ਰਧਾਨ, ਪਰਮਜੀਤ ਸਿੰਘ ਮੱਟੂ, ਨੇਤਰਪਾਲ ਸ਼ਰਮਾ, ਧੀਰਜ ਕੁਮਾਰ, ਹਰਜਿੰਦਰ ਸਿੰਘ, ਪਾਖਰ ਸਿੰਘ, ਗੌਤਮ ਸੂਦ, ਨਰਿੰਦਰ ਸੂਦ, ਗੋਲਡੀ ਸ਼ਰਮਾ, ਅਮਰਜੀਤ ਸਿੰਘ ਉਕਸੀ, ਕਿਰਨਜੀਤ ਸਿੰਘ, ਰਜਨੀਸ਼ ਕੁਮਾਰ, ਸਚਿਨ ਉਲਾਣਾ, ਗੁਰਦਮਨ ਸਿੰਘ ਗੁਰਾਇਆ, ਅਖਿਲ ਕੁਮਾਰ, ਵਿਸ਼ੂ ਸ਼ਰਮਾ, ਅਮਿਤ ਕੁਮਾਰ ਸਮੇਤ ਕਈ ਹੋਰ ਵਰਕਰ ਹਾਜ਼ਰ ਸਨ।