ਰੇਲਵੇ ਪੁਲਿਸ ਵੱਲੋਂ 6 ਕਿਲੋ ਗਾਂਜੇ ਸਣੇ ਇੱਕ ਕਾਬੂ
ਰੇਲਵੇ ਪੁਲਿਸ ਵੱਲੋਂ 6 ਕਿਲੋ ਗਾਂਜੇ ਸਣੇ ਇੱਕ ਕਾਬੂ
Publish Date: Sat, 02 May 2026 05:55 PM (IST)
Updated Date: Sat, 02 May 2026 05:56 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰੇਲਵੇ ਵਿਭਾਗ ਦੇ ਸੀਆਈਏ ਸਟਾਫ ਵੱਲੋਂ ਇੱਕ ਵਿਅਕਤੀ ਨੂੰ ਛੇ ਕਿਲੋ ਗਾਜੇ ਸਣੇ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜੀਆਰਪੀ ਸੀਆਈਏ ਰੇਲਵੇ 2 ਦੇ ਇੰਚਾਰਜ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਨਰੇਸ਼ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਯਾਰਡ ਪਲੇਟ ਫਾਰਮ ਨੰਬਰ ਇੱਕ ਰਾਜਪੁਰਾ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ। ਇੱਕ ਵਿਅਕਤੀ ਨੂੰ ਰੋਕ ਕੇ ਸ਼ੱਕ ਦੇ ਆਧਾਰ ਉੱਤੇ ਉਸਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਦੇ ਵਿੱਚੋਂ 6 ਕਿਲੋ ਗਾਂਜਾ ਬਰਾਮਦ ਹੋਇਆ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਰਵਿੰਦਰ ਕੁਮਾਰ ਵਾਸੀ ਹੀਰਾ ਪੱਟੀ ਬਿਹਾਰ ਦੇ ਤੌਰ ’ਤੇ ਹੋਈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਅਦਾਲਤ ਨੇ ਉਕਤ ਮੁਲਜ਼ਮ ਦਾ ਇੱਕ ਦਿਨਾ ਪੁਲਿਸ ਰਿਮਾਂਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਤੋਂ ਪੁਲਿਸ ਰਿਮਾਂਡ ਦੌਰਾਨ ਜਾਣਕਾਰੀ ਹਾਸਲ ਕੀਤੀ ਜਾਏਗੀ ਕਿ ਉਹ ਕਿੱਥੋਂ ਗਾਂਜਾ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।