ਜੀਬੀ ਇੰਟਰਨੈਸ਼ਨਲ ਦੇ ਬੱਚਿਆਂ ਦੀ ਮੁੜ ਸਰਦਾਰੀ
ਜੀਬੀ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦੀ ਮੁੜ ਸਰਦਾਰੀ
Publish Date: Thu, 14 May 2026 05:12 PM (IST)
Updated Date: Fri, 15 May 2026 04:04 AM (IST)

12ਵੀਂ ਕਾਮਰਸ ਅਤੇ ਹਿਊਮੈਨਿਟੀਜ਼ ਵਿੱਚ ਦਿੱਤੇ ਨਾਭਾ ਸਿਟੀ ਟਾਪਰ ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਪਟਿਆਲਾ ਜੀ ਬੀ ਇੰਟਰਨੈਸ਼ਨਲ ਸਕੂਲ ਨੇ ਬਾਰਵੀਂ ਜਮਾਤ ਦੇ ਕਾਮਰਸ ਅਤੇ ਹਿਊਮੈਨਿਟੀਜ਼ ਸਟ੍ਰੀਮ ਦੇ ਵਿਦਿਆਰਥੀਆਂ ਨੇ ਵੀ ਉਸੇ ਸਫਲਤਾ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਨਾਭਾ ਸਿਟੀ ਟਾਪਰ ਬਣਨ ਦਾ ਮਾਣ ਹਾਸਲ ਕੀਤਾ ਹੈ। ਕਾਮਰਸ ਸਟ੍ਰੀਮ ਦੀ ਵਿਦਿਆਰਥਣ ਹਰਸਿਮਰ ਕੌਰ ਚੌਹਾਨ ਨੇ 96.8 ਪ੍ਰਤੀਸ਼ਤ ਅਤੇ ਆਰਟਸ ਸਟ੍ਰੀਮ ਦੀ ਵਿਦਿਆਰਥਣ ਯੋਸਾਨਾ ਬਾਂਸਲ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਨਾਭਾ ਸਿਟੀ ਟਾਪਰ ਬਣਨ ਦਾ ਇਤਿਹਾਸ ਰਚਿਆ। ਵਿਦਿਆਰਥੀਆਂ ਨੇ ਆਰਟਸ, ਕਾਮਰਸ ਅਤੇ ਸਾਇੰਸ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖ਼ਾਸ ਤੌਰ ’ਤੇ ਕਾਮਰਸ ਸਟ੍ਰੀਮ ਵਿੱਚ ਤਾਨਿਆਪ੍ਰੀਤ ਕੌਰ ਨੇ 95.4 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਹਰਗੁਣ ਕੌਰ ਨੇ 92.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ’ਚ ਨਮਨਦੀਪ ਕੌਰ ਨੇ 90.6 ਫੀਸਦੀ ਤੇ ਖੁਸ਼ਪ੍ਰੀਤ ਕੌਰ ਨੇ 89.6 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੇਤਰ ਵਿੱਚ ਸਵਾਤੀ ਸਿੰਘੀ ਨੇ 90 ਫੀਸਦੀ, ਬਿਸਮਨ ਕੌਰ ਗੰਡਾ ਨੇ 86.8 ਫੀਸਦੀ ਅਤੇ ਵੰਸ਼ਿਕਾ ਨੇ 84.4 ਫੀਸਦੀ ਅੰਕ ਪ੍ਰਾਪਤ ਕੀਤੇ। ਨਾਨ-ਮੈਡੀਕਲ ’ਚ ਮਨਸਵੀ ਗਰਗ ਨੇ 91.8 ਫੀਸਦੀ, ਜਯੰਤ ਗਰਗ ਨੇ 91 ਫੀਸਦੀ ਅਤੇ ਜਸ਼ਨਪ੍ਰੀਤ ਸਿੰਘ ਨੇ 88.6 ਫੀਸਦੀ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਨਤੀਜੇ ਦਿੱਤੇ। ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਹਰਸਿਮਰ ਕੌਰ ਚੌਹਾਨ, ਬੀਰਕਮਲ ਕੌਰ ਅਤੇ ਲਕਸ਼ਿਤਾ ਗੋਇਲ ਨੇ ‘ਪੇਂਟਿੰਗ’ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ, ਜਦਕਿ ਹਰਸਿਮਰ ਕੌਰ ਚੌਹਾਨ ਨੇ ‘ਬਿਜ਼ਨਸ ਸਟੱਡੀਜ਼’ ’ਚ ਵੀ ਪੂਰੇ ਅੰਕ ਲੈ ਕੇ ਵਿਸ਼ੇਸ਼ ਉਪਲੱਬਧੀ ਹਾਸਲ ਕੀਤੀ। ਸਕੂਲ ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਇਸ ਮੌਕੇ ਸਕੂਲ ਡਾਇਰੈਕਟਰ ਅੰਸ਼ੂ ਬਾਂਸਲ ਨੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਾ ਕੇ ਤੇ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਸ਼ਾਨਦਾਰ ਨਤੀਜਿਆਂ ਲਈ ਅਤੇ ਮਾਪਿਆਂ ਨੂੰ ਉਨ੍ਹਾਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਲਈ ਦਿਲੋਂ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।