ਪਹਾੜੀਪੁਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ
ਚੇਅਰਮੈਨ ਹੈਪੀ ਪਹਾੜੀਪੁਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ
Publish Date: Thu, 14 May 2026 05:15 PM (IST)
Updated Date: Fri, 15 May 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋ ਸੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਪਿੰਡ ਮੰਜਾਲ ਕਲਾਂ ਤੋਂ ਬੱਸ ਨੂੰ ਵਿਸ਼ੇਸ਼ ਸਮਾਗਮ ਦੌਰਾਨ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਸਨੋਰ ਦੇ ਚੇਅਰਮੈਨ ਗੁਰਬਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜੀਤ ਨੈਣਾ, ਸਰਪੰਚ ਬਲਵਿੰਦਰ ਸਿੰਘ ਨੈਣਾ ਅਕੌਤ, ਸਰਪੰਚ ਸੋਨੀ, ਸਰਪੰਚ ਮਜਾਲ ਭੁਪਿੰਦਰ ਸਿੰਘ ਸੋਹੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਚੇਅਰਮੈਨ ਪਹਾੜੀਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਸ਼ੇਸ਼ ਸੇਵਾ ਸ਼ੁਰੂ ਕੀਤੀ ਹੈ,ਜਿਸ ਤਹਿਤ ਸੰਗਤਾਂ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਹੈਪੀ ਪਹਾੜੀਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਲੋਕਾਂ ਨੂੰ ਸਹੂਲਤ ਮਿਲਦੀ ਹੈ। ਸਮਾਗਮ ਦੇ ਅੰਤ ਵਿੱਚ ਸਾਰੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦੇ ਕੇ ਬੱਸ ਨੂੰ ਰਵਾਨਾ ਕੀਤਾ ਗਿਆ।