ਪੀਐੱਮ ਸ਼੍ਰੀ ਮਲਟੀਪਰਪਜ਼ ਸਕੂਲ ’ਚ ਜਸ਼ਨ ਦਾ ਮਾਹੌਲ
ਪੀ.ਐਮ. ਸ਼੍ਰੀ ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਜਸ਼ਨ ਦਾ ਮਾਹੌਲ
Publish Date: Thu, 14 May 2026 05:47 PM (IST)
Updated Date: Fri, 15 May 2026 04:06 AM (IST)

ਨਿਧੀ ਨੇ ਕੀਤਾ ਟਾਪ, ਜਾਨਵੀ ਨੇ ਬਾਇਓਲੋਜੀ ਚੋਂ ਲਏ 100 ਫੀਸਦੀ ਅੰਕ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਪ੍ਰਿੰਸੀਪਲ ਵਿਜੇ ਕਪੂਰ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਦੀ ਹੋਣਹਾਰ ਵਿਦਿਆਰਥਣ ਨਿਧੀ ਨੇ 96.63 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਕ ਹੋਰ ਵੱਡੀ ਪ੍ਰਾਪਤੀ ਵਿੱਚ ਜਾਨਵੀ ਸ਼ਰਮਾ ਨੇ ਬਾਇਓਲੋਜੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਹਾਸਲ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ। ਹਰਸ਼ ਕੁਮਾਰ (ਸੁਪਰ ਮੈਡੀਕਲ) ’ਚ 95 ਫੀਸਦੀ, ਇਸਨੂਰ ਕੌਰ 94.5 ਫੀਸਦੀ, ਗੁਰਬੀਰ ਸਿੰਘ (ਨਾਨ-ਮੈਡੀਕਲ) ’ਚ 94 ਫੀਸਦੀ ਅੰਕ ਹਾਸਲ ਕੀਤੇ। ਇਸ ਮੌਕੇ ਹਰਲੀਨ ਕੌਰ ਅਤੇ ਈਸ਼ਮੀਤ ਕੌਰ ਨੇ ਮੈਡੀਕਲ ਦੀ ਪ੍ਰੀਖਿਆ ’ਚੋਂ 94 ਫੀਸਦੀ ਦੇ ਕਰੀਬ ਅੰਕ ਪ੍ਰਾਪਤ ਕੀਤੇ। ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਕੁਮਾਰ ਸ਼ਰਮਾ ਤੇ ਡਿਪਟੀ ਡੀਈਓ ਰਵਿੰਦਰ ਕੁਮਾਰ ਸ਼ਰਮਾ ਨੇ ਪ੍ਰਿੰਸੀਪਲ, ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।