ਬਨੂੜ ਨਗਰ ਕੌਂਸਲ ਚੋਣ: ਕਾਂਗਰਸ ਤੇ ‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਬਨੂੜ ਨਗਰ ਕੌਂਸਲ ਚੋਣ: ਕਾਂਗਰਸ ਤੇ ਆਪ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ
Publish Date: Thu, 14 May 2026 05:59 PM (IST)
Updated Date: Fri, 15 May 2026 04:07 AM (IST)

ਦੋਹਾਂ ਪਾਰਟੀਆਂ ਦੇ ਉਮੀਦਵਾਰ ਸ਼ੁੱਕਰਵਾਰ ਨੂੰ ਕਰਨਗੇ ਆਪਣੇ ਕਾਗਜ਼ ਦਾਖਲ ਦੂਜੀਆਂ ਪਾਰਟੀਆਂ ਆਪਣੇ ਉਮੀਦਵਾਰ ਲੱਭਣ ਲਈ ਕਰ ਰਹੀਆਂ ਜੱਦੋ ਜਹਿਦ ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ ਸੂਬੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਨੂੜ ਸ਼ਹਿਰ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ 13 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ, ਉਥੇ ਹੀ ਵਿਰੋਧੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਭਾਲ ਵਿੱਚ ਲੱਗੀਆਂ ਹੋਇਆਂ ਹਨ। ਜਿਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਡੱਬੀ ਕਾਂਗਰਸ ਦੇ ਉਮੀਦਵਾਰ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨਾਂ ਨੇ 13 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉੱਨਾਂ ਕਿਹਾ ਕਿ ਇਸ ਵਾਰ ਉੱਨਾਂ ਵੱਲੋਂ 5 ਪੁਰਾਣੇ ਕੌਂਸਲਰਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾਕਿ ਸਾਰੇ ਉਮੀਦਵਾਰਾਂ ਦੇ ਸੁੱਕਰਵਾਰ 15 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਕਾਂਗਰਸ ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ ਸਾਬਕਾ ਕੌਂਸਲਰ ਗੁਰਮੇਲ ਸਿੰਘ ਫੌਜੀ ਦੀ ਪਤਨੀ ਪਰਮਜੀਤ ਕੌਰ, ਵਾਰਡ ਨੰਬਰ 2 ਤੋਂ ਬੀਰ ਚੰਦ, ਵਾਰਡ ਨੰਬਰ 3 ਤੋਂ ਸਾਬਕਾ ਕੌਂਸਲਰ ਪਰਮਜੀਤ ਕੌਰ, ਵਾਰਡ ਨੰਬਰ 4 ਤੋਂ ਸੁਰਿੰਦਰ ਸਿੰਘ ਸੋਨੀ ਸੰਧੂ, ਵਾਰਡ ਨੰਬਰ 5 ਤੋਂ ਪ੍ਰੀਤੀ ਵਾਲੀਆ, ਵਾਰਡ ਨੰਬਰ 6 ਤੋਂ ਲਛਮਣ ਸਿੰਘ, ਵਾਰਡ ਨੰਬਰ 7 ਤੋਂ ਪਰਮਜੀਤ ਕੌਰ, ਵਾਰਡ ਨੰਬਰ 8 ਤੋਂ ਮੋਹਨ ਸਿੰਘ ਫੌਜੀ, ਵਾਰਡ ਨੰਬਰ 9 ਤੋਂ ਗੁਰਜੀਤ ਕੌਰ, ਵਾਰਡ ਨੰਬਰ 10 ਤੋਂ ਹਰਵਿੰਦਰ ਸਿੰਘ ਬਿੱਲਾ, ਵਾਰਡ ਨੰਬਰ 11 ਤੋਂ ਸਾਧੂ ਸਿੰਘ, ਵਾਰਡ ਨੰਬਰ 12 ਤੋਂ ਜਗਤਾਰ ਸਿੰਘ, ਵਾਰਡ ਨੰਬਰ 13 ਤੋਂ ਦੀਦਾਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਡੱਬੀ ‘ਆਪ’ ਦੇ ਉਮੀਦਵਾਰ ਆਮ ਆਦਮੀ ਪਾਰਟੀ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਵਿਚ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕੌਂਸਲ ਚੋਣਾ ਲਈ ਆਪ ਦੇ ਅਰਜਰਵਰ ਜੱਸੀ ਸੋਹੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰਡ ਨੰਬਰ 1 ਤੋਂ ਜਸਪਾਲ ਕੌਰ, ਵਾਰਡ ਨੰਬਰ 2 ਤੋਂ ਬਲਜੀਤ ਸਿੰਘ, ਵਾਰਡ ਨੰਬਰ 3 ਤੋਂ ਸੁਦੇਸ਼ ਰਾਣੀ, ਵਾਰਡ ਨੰਬਰ 4 ਤੋਂ ਲਖਵਿੰਦਰ ਸਿੰਘ ਲੱਖੀ ਸੰਧੂ, ਵਾਰਡ ਨੰਬਰ 5 ਤੋਂ ਰਵਜੀਤ ਕੌਰ, ਵਾਰਡ ਨੰਬਰ 6 ਤੋਂ ਹਰਜੋਤ ਸਿੰਘ ਬਾਜਵਾ, ਵਾਰਡ ਨੰਬਰ 7 ਤੋਂ ਜਸਵੀਰ ਕੌਰ, ਵਾਰਡ ਨੰਬਰ 8 ਤੋਂ ਭਜਨ ਲਾਲ ਨੰਦਾ, ਵਾਰਡ ਨੰਬਰ 9 ਤੋਂ ਪਰਵਿੰਦਰ ਕੌਰ, ਵਾਰਡ ਨੰਬਰ 10 ਤੋਂ ਜਸਵਿੰਦਰ ਕੌਰ ਕੰਬੋਜ, ਵਾਰਡ ਨੰਬਰ 11 ਤੋਂ ਮਾਸਟਰ ਨਰਿੰਦਰ ਸਿੰਘ, ਵਾਰਡ ਨੰਬਰ 12 ਤੋਂ ਕਰਨੈਲ ਸਿੰਘ, ਵਾਰਡ ਨੰਬਰ 13 ਤੋਂ ਅਵਤਾਰ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਜੱਸੀ ਸੋਹੀਆਂ ਨੇ ਕਿਹਾਕਿ ਸੁੱਕਰਵਾਰ ਨੂੰ ਹਲਕਾ ਵਿਧਾਇਕ ਨੀਨਾ ਮਿੱਤਲ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ।