ਲਾਅ ਯੂਨੀਵਰਸਿਟੀ ਦੇ ਕੱਚੇ ਕਾਮਿਆਂ ਵਲੋਂ ਭੁੱਖ ਹੜਤਾਲ ਸ਼ੁਰੂ
ਲਾਅ ਯੂਨੀਵਰਸਿਟੀ ਦੇ ਕੱਚੇ ਕਾਮਿਆਂ ਵਲੋਂ ਭੁੱਖ ਹੜਤਾਲ ਸ਼ੁਰੂ
Publish Date: Thu, 14 May 2026 06:07 PM (IST)
Updated Date: Fri, 15 May 2026 04:07 AM (IST)

ਡਿਪਟੀ ਕਮਿਸ਼ਨਰ ਅਤੇ ਐਸ.ਐਸ. ਪੀ ਪਟਿਆਲਾ ਨੂੰ ਪੱਤਰ ਭੇਜ ਦਿੱਤੀ ਜਾਣਕਾਰੀ ਜੇਕਰ ਕਿਸੇ ਮੁਲਾਜ਼ਮ ਦਾ ਜਾਨੀ ਨੁਕਸਾਨ ਹੋਇਆ ਤਾਂ ਜ਼ਿਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ:- ਆਗੂ ਮਲਕੀਤ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਰਾਜੀਵ ਗਾਂਧੀ ਨੇਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ ਕੱਚੇ ਮੁਲਾਜ਼ਮਾਂ ਸਕਿਉਰਟੀ ਗਾਰਡ ਅਤੇ ਸਫ਼ਾਈ ਸੇਵਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਏ ਜਾ ਰਹੇ ਸ਼ਾਂਤਮਈ ਧਰਨੇ ਨੂੰ ਨਵੀ ਦਿਸ਼ਾ ਦਿੱਤੀ। ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੱਚੇ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਹੱਲ ਨਾ ਕਰਨ ਤੇ ਰੋਸ ਪ੍ਰਗਟ ਕਰਦਿਆਂ ਆਗੂਆਂ ਮਲਕੀਤ ਸਿੰਘ , ਉਰਮਿਲਾ ਦੇਵੀ, ਇਮਰਾਨ ਖਾਨ, ਧਰਮਪਾਲ ਸਿੰਘ ਨੇ ਕਿਹਾ ਕਿ ਵਾਈਸ ਚਾਂਸਲਰ ਵਲੋਂ ਕੱਚੇ ਕਾਮਿਆਂ ਦੀਆਂ ਹੱਕੀ ਮੰਗਾਂ ਸਬੰਧੀ ਕਿਸੇ ਤਰ੍ਹਾਂ ਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਅੱਜ ਧਰਨੇ ਨੂੰ ਨਵੀਂ ਦਿਸ਼ਾ ਦਿੰਦਿਆਂ ਸ਼ਾਂਤਮਈ ਧਰਨੇ ਨੂੰ ਭੁੱਖ ਹੜਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਇਹ ਭੁੱਖ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਆਗੂਆਂ ਨੇ ਕਿਹਾ ਕਿ ਇਸ ਭੁੱਖ ਹੜਤਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਪਟਿਆਲਾ ਨੂੰ ਲਿਖਤੀ ਰੂਪ ਵਿੱਚ ਪੱਤਰ ਭੇਜ ਕੇ ਜਾਣੂ ਕਰਵਾਇਆ ਗਿਆ ਹੈ। ਕੱਚੇ ਕਾਮਿਆਂ ਨੇ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਦੋਰਾਨ ਜੇਕਰ ਕਿਸੇ ਮੁਲਾਜ਼ਮ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਉਸ ਦੀ ਜ਼ਿਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਦੱਸਿਆ ਕਿ ਭਰਾਤਰੀ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਕੱਚੇ ਕਾਮਿਆਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਅੱਜ ਮਲਕੀਤ ਸਿੰਘ, ਨਿਰਮਲਾ ਦੇਵੀ, ਧਰਮਪਾਲ ਸਿੰਘ, ਇਮਰਾਨ ਖਾਨ, ਜਸਪਾਲ ਸਿੰਘ, ਰਾਜਿੰਦਰ ਸਿੰਘ, ਖੁਸ਼ਦਿਲ ਸਿੰਘ, ਬਿੰਦਰ ਕੁਮਾਰ, ਹਰਪ੍ਰੀਤ ਸਿੰਘ,ਆਦਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਲ ਹੋਏ।