ਮੋਦਨਾ ਗੁਪਤਾ ਪੰਜਾਬ ’ਚੋਂ 14ਵੇਂ ਸਥਾਨ ’ਤੇ
ਵਿਦਿਆਰਥਣ ਮੋਦਨਾ ਗੁਪਤਾ ਪੰਜਾਬ ਵਿੱਚੋਂ ਚੌਦਵਾਂ ਸਥਾਨ ’ਤੇ
Publish Date: Thu, 14 May 2026 06:33 PM (IST)
Updated Date: Fri, 15 May 2026 04:10 AM (IST)

ਪ੍ਰਿੰਸੀਪਲ ਤੇ ਸਮੂਹ ਸਟਾਫ਼ ਵੱਲੋਂ 21 ਹਜ਼ਾਰ ਰੁਪਏ ਨਕਦ ਰਾਸ਼ੀ ਭੇਟ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਜਦੋਂ ਇਹ ਪਤਾ ਲੱਗਾ ਕਿ ਜਮਾਤ 1ਵੀਂ ਦੀ ਵਿਦਿਆਰਥਣ ਮੋਦਨਾ ਗੁਪਤਾ ਪੁੱਤਰੀ ਨਵੀਨ ਕਿਸ਼ੋਰ ਗੁਪਤਾ ਨੇ ਪੂਰੇ ਪੰਜਾਬ ’ਚੋੰ 14ਵਾਂ ਸਥਾਨ ਪ੍ਰਾਪਤ ਕੀਤਾ। ਮੋਦਨਾ ਗੁਪਤਾ ਨੇ 487 ਅੰਕ ਹਿਉਮੈਨੀਟੀਜ਼ ਸਟਰੀਮ ਵਿੱਚੋੰ ਪ੍ਰਾਪਤ ਕੀਤੇ ਹਨ। ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ, ਪਟਿਆਲਾ ਦੀ ਵਿਦਿਆਰਥਣ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਮੈਰਿਟ ’ਚ ਆ ਕੇ ਇਲਾਕੇ, ਸੰਸਥਾ, ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ। ਇਸ ਸਮੇਂ ਖੁਸ਼ੀ ਸਾਂਝੀ ਕਰਨ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਸਕੂਲ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਸਕੂਲ ’ਚ ਵਿਦਿਆਰਥਣ ਤੇ ਉਸ ਦੇ ਮਾਪਿਆਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਮੂੰਹ ਮਿੱਠਾ ਕਰਵਾਇਆ ਤੇ ਵਿਦਿਆਰਥਣ ਨੂੰ ਗੁਲਦਸਤਾ ਭੇਟ ਕੀਤਾ ਗਿਆ। ਵਿਦਿਆਰਥੀਆਂ ਨਾਲ ਪਹਿਲਾਂ ਹੀ ਕੀਤੇ ਗਏ ਵਾਅਦੇ ਮੁਤਾਬਕ ਮੈਰਿਟ ’ਚ ਆਉਣ ਵਾਲੀ ਵਿਦਿਆਰਥਣ ਨੂੰ ਪ੍ਰਿੰਸੀਪਲ ਤੇ ਸਮੂਹ ਸਟਾਫ਼ ਵੱਲੋਂ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਤੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਫ਼ੀਲਖ਼ਾਨਾ ਸੰਸਥਾ ਲਈ ਇਹ ਇੱਕ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨੇ ਪੂਰੇ ਪੰਜਾਬ ’ਚੋੰ 14ਵਾਂ ਸਥਾਨ ਪ੍ਰਾਪਤ ਕੀਤਾ ਹੈ। ਡਾ. ਰਜਨੀਸ਼ ਗੁਪਤਾ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ।