ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ
ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ
Publish Date: Thu, 14 May 2026 06:59 PM (IST)
Updated Date: Fri, 15 May 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਤੋਂ ਬਾਅਦ ਸਦਰ ਪੁਲਿਸ ਨੇ ਇੱਕ ਟਰੈਕਟਰ-ਟਰਾਲੀ ਚਾਲਕ ਵਾਸੀ ਪਿੰਡ ਜੋੜਾਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਅਤੇ ਮਵੀਕਲਾਂ ਪੁਲਿਸ ਚੌਕੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਸੰਗਤ ਸਿੰਘ ਵਾਸੀ ਪਿੰਡ ਜੋੜਾਮਾਜਰਾ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 8 ਮਈ ਦੀ ਰਾਤ ਕਰੀਬ ਸਾਢੇ ਨੌਂ ਵਜੇ ਉਸਦੇ ਦੋਵੇਂ ਪੁੱਤਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਦੇ ਨੇੜੇ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿੱਚ ਉਸਦੇ ਦੋਵੇਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨ ਗੁਰਸੰਗਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਭਰਾ ਲਾਭ ਹੀਰਾ ਸਿੰਘ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਅਧਿਕਾਰੀ ਅਨੁਸਾਰ, ਮੁਲਜ਼ਮ ਟਰੈਕਟਰ ਚਾਲਕ ਲਵਪ੍ਰੀਤ ਸਿੰਘ ਵਾਸੀ ਪਿੰਡ ਜੋੜਾਮਾਜਰਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।