ਜੁਗਾੜੂ ਰੇਹੜੀਆਂ ਬਣਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਜੁਗਾੜੂ ਰੇਹੜੀਆਂ ਬਣਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ
Publish Date: Thu, 14 May 2026 07:02 PM (IST)
Updated Date: Fri, 15 May 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ ਜੁਗਾੜੂ ਰੇਹੜੀਆਂ ਤਿਆਰ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਨਿਵਾਸੀ ਚੀਕਾ ਰੋਡ, ਸਮਾਣਾ ਵਜੋਂ ਹੋਈ ਹੈ। ਸਿਟੀ ਪੁਲਿਸ ਇੰਚਾਰਜ ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸੋਮਨਾਥ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਮੌਜੂਦ ਸਨ। ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਆਪਣੀ ਵਰਕਸ਼ਾਪ ਤੇ ਮੋਟਰਸਾਈਕਲ ਫਿੱਟਡ ਜੁਗਾੜੂ ਰੇਹੜੀਆਂ ਤਿਆਰ ਕਰਕੇ ਵੇਚਦਾ ਹੈ, ਜੋ ਕਿ ਮੈਜਿਸਟ੍ਰੇਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਹੈ। ਪੁਲਿਸ ਪਾਰਟੀ ਵੱਲੋਂ ਮਾਰੀ ਗਈ ਰੇਡ ਦੌਰਾਨ ਮੁਲਜ਼ਮ ਫ਼ਰਾਰ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।ਜ਼ਿਕਰਯੋਗ ਹੈ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸਮਾਣਾ ਸ਼ਹਿਰ ਵਿੱਚ ਚਾਰੇ ਪਾਸੇ ਮੋਟਰਸਾਈਕਲ ਫਿੱਟਡ ਜੁਗਾੜੂ ਰੇਹੜੀਆਂ ਦੀ ਭਰਮਾਰ ਹੈ। ਇਲਾਕੇ ਵਿੱਚ ਲਗਾਤਾਰ ਤਿਆਰ ਕਰਕੇ ਵੇਚੀਆਂ ਜਾ ਰਹੀਆਂ ਅਜਿਹੀਆਂ ਰੇਹੜੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਨਿਯਮਾਂ ਦੇ ਵਿਰੁੱਧ ਹਨ ਅਤੇ ਟ੍ਰੈਫਿਕ ਵਿੱਚ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ।