ਮੰਗਾਂ ਸਬੰਧੀ ਤਹਿਸੀਲਦਾਰ ਦੁੱਧਨਸਾਧਾਂ ਨੂੰ ਦਿੱਤਾ ਮੰਗ ਪੱਤਰ
ਮੰਗਾਂ ਸਬੰਧੀ ਤਹਿਸੀਲਦਾਰ ਦੁੱਧਨਸਾਧਾਂ ਨੂੰ ਦਿੱਤਾ ਮੰਗ ਪੱਤਰ
Publish Date: Fri, 15 May 2026 05:28 PM (IST)
Updated Date: Fri, 15 May 2026 05:30 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਦੇਵੀਗਡ਼੍ਹ : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਤਹਿਸੀਲ ਦੁੱਧਨਸਾਧਾਂ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਕਰਮਜੀਤ ਸਿੰਘ ਈਸਰਹੇਡ਼ੀ ਦੀ ਪ੍ਰਧਾਨਗੀ ਹੇਠ ਦੁੱਧਨਸਾਧਾਂ ਵਿਖੇ ਹੋਈ। ਇਸ ਮੀਟਿੰਗ ’ਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬਾਅਦ ਵਿਚ ਤਹਿਸੀਲਦਾਰ ਦੁੱਧਨਸਾਧਾਂ ਨੂੰ ਮੰਗ ਪੱਤਰ ਦਿੱਤਾ। ਇਸ ਮੰਗ ਰਾਹੀਂ ਜੋ ਮੰਗਾਂ ਪੇਸ਼ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਨੰਬਰਦਾਰਾਂ ਨੂੰ ਤਹਿਸੀਲ ਵਿਚ ਬੈਠਣ ਲਈ ਕਮਰਾ ਦਿੱਤਾ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾ ਕੇ 5000 ਰੁਪਏ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦਾ ਸਿਹਤ ਬੀਮਾ ਕੀਤਾ ਜਾਵੇ, ਨੰਬਰਦਾਰਾਂ ਦਾ ਟੋਲ ਟੈਕਸ ਮੁਆਫ ਕਰਵਾਇਆ ਜਾਵੇ, ਨੰਬਰਦਾਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਕਿਉਂਕਿ ਉਨ੍ਹਾਂ ਦਾ ਕੰਮ ਆਨ ਲਾਇਨ ਹੋ ਗਿਆ ਹੈ ਅਤੇ ਨੰਬਰਦਾਰਾਂ ਦੀ ਮੈਪ ਆਈਡੀ ਬਣ ਗਈ ਹੈ। ਇਸ ਤੋਂ ਇਲਾਵਾ ਨੰਬਰਦਾਰਾਂ ਨੂੰ ਜ਼ਿਲ੍ਹਾ ਪੱਧਰ ਤੇ ਜਾਂ ਪੰਜਾਬ ਪੱਧਰ ਤੇ ਕਮੇਟੀਆਂ ਵਿਚ ਨੁਮਾਇੰਦਗੀ ਦਿੱਤੀ ਜਾਵੇ, ਜਿਵੇਂ ਕਿ ਯੋਜਨਾ ਬੋਰਡ ਵਗੈਰਾ ਵਿਚ ਹੈ। ਤਹਿਸੀਲਦਾਰ ਅਰਮਾਨਦੀਪ ਸਿੰਘ ਨੇ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ ਪ੍ਰਧਾਨ ਨੰਬਰਦਾਰ ਐਸੋਸੀਏਸ਼ਨ ਤਹਿਸੀਲ ਦੁਧਨਸਾਧਾਂ, ਪ੍ਰਕਾਸ਼ ਸਿੰਘ, ਗੁਰਦੀਪ ਸਿੰਘ, ਹਾਕਮ ਸਿੰਘ, ਤੇਜਿੰਦਰ ਸਿੰਘ, ਬਾਵਾ ਸਿੰਘ ਮੁਰਾਦਮਾਜਰਾ, ਗੁਰਮਿੰਦਰ ਸਿੰਘ, ਜਗਪਾਲ ਸਿੰਘ, ਬਲਵਿੰਦਰ ਸਿੰਘ ਐਡਵੋਕੇਟ, ਅਮਰਜੀਤ ਸਿੰਘ, ਕਰਮਜੀਤ ਸਿੰਘ ਰੁਡ਼ਕੀ, ਕਮਲੇਸ਼ ਕੁਮਾਰ, ਲੱਖਾ ਸਿੰਘ, ਜਸਦੇਵ ਸਿੰਘ, ਸਤਿੰਦਰ ਸਿੰਘ ਬਿੱਟੂ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਜ਼ੁਲਕਾਂ ਆਦਿ ਮੌਜੂਦ ਸਨ।