ਨਾਬਾਲਿਗਾ ਨਾਲ ਜਬਰ ਜਨਾਹ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
ਨਬਾਲਿਗਾ ਨਾਲ ਜਬਰ ਜਨਾਹ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
Publish Date: Fri, 01 May 2026 07:03 PM (IST)
Updated Date: Fri, 01 May 2026 07:05 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਉਪਰੋਕਤ ਕਾਰਵਾਈ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਅੱਠਵੀ ਜਮਾਤ ’ਚ ਪੜ੍ਹਦੀ ਉਸ ਦੀ ਲੜਕੀ ਘਰ ’ਚ ਇਕੱਲੀ ਸੀ। ਉਸ ਦੌਰਾਨ ਭਰਾ ਦੇ ਦੋਸਤ ਨੇ ਘਰ ਆ ਕੇ ਉਸ ਨਾਲ ਜਬਰ ਜਨਾਹ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਕੇਸ ਦਰਜ ਕਰਕੇ, ਮੁਲਜ਼ਮ ਮਨਸੂਰ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਤਫਤੀਸ਼ ਦੀ ਕਾਰਵਾਈ ਸਬ ਇੰਸਪੈਕਟਰ ਅਮਨਦੀਪ ਕੌਰ ਨੂੰ ਸੌਂਪੀ ਗਈ ਹੈ।