90 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ, ਦੁਕਾਨਦਾਰ ਵੀ ਨਾਮਜ਼ਦ
90 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ, ਦੁਕਾਨਦਾਰ ਵੀ ਨਾਮਜ਼ਦ
Publish Date: Mon, 27 Apr 2026 05:00 PM (IST)
Updated Date: Mon, 27 Apr 2026 05:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਦਲਜੋਧ ਸਿੰਘ ਨੂੰ 90 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ਮੁਹੰਮਦ ਸਾਦਿਕ ਦੀ ਅਗਵਾਈ ਵਾਲੀ ਟੀਮ ਨੇ ਸ਼ੱਕ ਦੇ ਆਧਾਰ ਤੇ ਤਲਾਸ਼ੀ ਦੌਰਾਨ ਇਹ ਬ੍ਰਾਮਦਗੀ ਕੀਤੀ। ਪੁੱਛਗਿੱਛ ਦੌਰਾਨ ਹੋਏ ਖ਼ੁਲਾਸੇ ਤੋਂ ਬਾਅਦ ਪੁਲਿਸ ਨੇ ਗੋਲੀਆਂ ਵੇਚਣ ਵਾਲੇ ਦੁਕਾਨਦਾਰ ਜਸਵਿੰਦਰ ਸਿੰਘ ਜੱਸੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ।