ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਪਰਚਾ ਦਰਜ
ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਪਰਚਾ ਦਰਜ
Publish Date: Tue, 03 Feb 2026 06:17 PM (IST)
Updated Date: Tue, 03 Feb 2026 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੀਮਾ ਪੈਟਰੋਪ ਪੰਪ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਕਾਬੂ ਕਰਕੇ ਉਸ ਦੇ ਕਬਜ਼ਾ ’ਚੋਂ 85 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੌਕੇ ’ਤੇ ਹਿਰਾਸਤ ਵਿਚ ਲੈ ਕੇ ਮੁਕਿਦਮਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੂਰਜ ਚੌਹਾਨ ਉਰਫ਼ ਨੇਪਾਲੀ ਉਰਫ਼ ਕਾਂਸਾ ਵਜੋਂ ਹੋਈ ਹੈ।