ਪਿਸਤੌਲ ਤੇ 3 ਜ਼ਿੰਦਾ ਰੋਂਦ ਸਮੇਤ ਇਕ ਕਾਬੂ
ਪਿਸਤੌਲ ਤੇ 3 ਜਿੰਦਾ ਰੋਂਦ ਸਮੇਤ ਇਕ ਕਾਬੂ
Publish Date: Wed, 06 May 2026 06:21 PM (IST)
Updated Date: Wed, 06 May 2026 06:23 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸੀਆਈਏ ਸਟਾਫ਼ ਸਰਹਿੰਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਿਸਤੌਲ, ਜ਼ਿੰਦਾ ਰੋਂਦ ਤੇ ਕਾਰ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਜਸਕੀਰਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਸਰਹਿੰਦ ਦੇ ਇੰਚਾਰਜ ਜਤਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਹਰਮਨ ਸਿੰਘ ਨਵਾਸੀ ਪਿੰਡ ਜਲਵੇੜਾ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਪਿਸਤੌਲ 30 ਬੋਰ, 3 ਜਿੰਦਾ ਰੋਂਦ ਅਤੇ ਇਕ ਵਰਨਾ ਕਾਰ ਬਰਾਮਦ ਕੀਤੀ ਹੈ। ਐਸਪੀਡੀ ਨੇ ਦੱਸਿਆ ਕਿ ਹਰਮਨ ਸਿੰਘ ਦੇ ਖ਼ਿਲਾਫ਼ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।