ਸੜਕ ਹਾਦਸਿਆਂ ’ਚ ਇਕ ਦੀ ਮੌਤ, ਦੋ ਜ਼ਖ਼ਮੀ
ਸੜਕ ਹਾਦਸਿਆਂ ’ਚ ਇੱਕ ਦੀ ਮੌਤ, ਦੋ ਜ਼ਖ਼ਮੀ
Publish Date: Wed, 13 May 2026 06:07 PM (IST)
Updated Date: Wed, 13 May 2026 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ/ਖਮਾਣੋਂ : ਜ਼ਿਲ੍ਹੇ ’ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋਣ ਅਤੇ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਮੰਡੀ ਗੋਬਿੰਦਗੜ੍ਹ ਵਿਖੇ ਅਮਲੋਹ ਰੋਡ ’ਤੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਰਾਮ ਸਮੇਰ ਮੋਰਿਆ ਦੀ ਮੌਤ ਹੋ ਗਈ। ਇਸ ਸਬੰਧੀ ਸੋਨੀ ਦੇਵੀ ਪਤਨੀ ਉਪਿੰਦਰ ਵਰਮਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਟਰੱਕ ਚਾਲਕ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੂਜੇ ਹਾਦਸੇ ’ਚ ਖਮਾਣੋਂ ਪੁਲਿਸ ਨੇ ਦਲਜੀਤ ਕੌਰ ਦੀ ਸ਼ਿਕਾਇਤ ’ਤੇ ਟੈਂਪੂ ਚਾਲਕ ਸ਼ਹਿਜ਼ਾਦ ਅਹਿਮਦ ਵਾਸੀ ਲੁਧਿਆਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਆਪਣੇ ਪਤੀ ਸੁਖਵਿੰਦਰ ਸਿੰਘ ਨਾਲ ਬਾਈਕ ’ਤੇ ਜਾ ਰਹੀ ਸੀ ਤਾਂ ਟੈਂਪੂ ਚਾਲਕ ਨੇ ਪਿੱਛੋਂ ਫ਼ੇਟ ਮਾਰ ਦਿੱਤੀ। ਹਾਦਸੇ ’ਚ ਗੰਭੀਰ ਜ਼ਖ਼ਮੀ ਸੁਖਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।