ਸੜਕ ਹਾਦਸੇ ’ਚ ਇਕ ਜ਼ਖ਼ਮੀ
ਸੜਕ ਹਾਦਸੇ ’ਚ ਇੱਕ ਜ਼ਖਮੀ
Publish Date: Sun, 08 Feb 2026 04:11 PM (IST)
Updated Date: Sun, 08 Feb 2026 04:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਮਾਮਲੇ ਵਿਚ ਪੁਲਿਸ ਥਾਣਾ ਸਰਹਿੰਦ ਵਿਚ ਸਤਪਾਲ ਵਾਸੀ ਪਿੰਡ ਬੱਗਾ ਜੰਨਾ, ਜੰਮੂ ਕਸ਼ਮੀਰ ਦੀ ਸ਼ਿਕਾਇਤ ਤੇ ਇਨੋਵਾ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਜੀਜਾ ਰਮੇਸ਼ ਕੁਮਾਰ ਬਿਜਲੀ ਗਰਿਡ ਨੇੜੇ ਸੜਕ ਪਾਰ ਕਰਨ ਲੱਗਾ ਤਾਂ ਇਨੋਵਾ ਕਾਰ ਚਾਲਕ ਨੇ ਉਸ ਵਿੱਚ ਟੱਕਰ ਮਾਰੀ। ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ ਤੇ ਇਨੋਵਾ ਕਾਰ ਚਾਲਕ ਪ੍ਰਦੀਪ ਗਰਗ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।