ਓਪਨ ਯੂਨੀਵਰਸਿਟੀ ਵੱਲੋਂ ਪ੍ਰੋਗਰਾਮ ਕਰਵਾਇਆ
ਓਪਨ ਯੂਨੀਵਰਸਿਟੀ ਵੱਲੋਂ ਪ੍ਰੋਗਰਾਮ ਕਰਵਾਇਆ
Publish Date: Sun, 26 Apr 2026 04:45 PM (IST)
Updated Date: Sun, 26 Apr 2026 04:49 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਪਲੈਨਿੰਗ ਐਂਡ ਡਿਵੈੱਲਪਮੈਂਟ ਡਿਵੀਜ਼ਨ ਵੱਲੋਂ ਸਕੂਲ ਐਜੂਕੇਸ਼ਨ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਰੂਪਨਗਰ ਵਿਖੇ ਸਕਿਲ-ਇੰਹਾਸਮੈਂਟ ਸੰਵੇਦਨਸ਼ੀਲਤਾ ਪ੍ਰੋਗਰਾਮ ਕਰਵਾਇਆ ਗਿਆ। ਡਾ. ਕਰਨ ਸੁਖੀਜਾ ਡਾਇਰੈਕਟਰ ਪਲੈਨਿੰਗ ਐਂਡ ਡਿਵੈਲਪਮੈਂਟ ਡਿਵਿਜ਼ਨ ਅਤੇ ਡਾ. ਪੂਜਾ ਅਗਰਵਾਲ, ਡਿਪਟੀ ਕੰਟਰੋਲਰ ਵੱਲੋਂ ਸੈਸ਼ਨ ਦਾ ਸੰਚਾਲਨ ਕੀਤਾ ਗਿਆ ਅਤੇ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਤੇ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ’ਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 250 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ। ਇਸ ਪਹਿਲ ਦਾ ਉਦੇਸ਼ ਯੂਨੀਵਰਸਿਟੀ ਦੇ ਵਿਜ਼ਨ ਤੇ ਮਿਸ਼ਨ ਨੂੰ ਪ੍ਰਸਾਰਿਤ ਕਰਨਾ ਅਤੇ ਇਸ ਦੀ ਪਹੁੰਚ, ਅਕਾਦਮਿਕ ਮੌਜੂਦਗੀ ਅਤੇ ਵੱਖ-ਵੱਖ ਹਿੱਸੇਦਾਰਾਂ ਨਾਲ ਸੰਪਰਕ ਨੂੰ ਮਜ਼ਬੂਤ ਕਰਨਾ ਸੀ। ਪ੍ਰਭਜੀਤ ਸਿੰਘ ਡੀਜੀਸੀ ਰੂਪਨਗਰ ਵੱਲੋਂ ਸੈਸ਼ਨ ਦੀ ਅਗਵਾਈ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਡਿਪਟੀ ਡੀਈਓ ਜ਼ਿਲ੍ਹਾ ਰੂਪਨਗਰ ਵੱਲੋਂ ਵੀ ਸੰਬੋਧਨ ਕੀਤਾ ਗਿਆ ਅਤੇ ਅੰਤ ਵਿਚ ਧੰਨਵਾਦ ਪ੍ਰਸਤਾਵ ਨਾਲ ਪ੍ਰੋਗਰਾਮ ਸਮਾਪਤ ਹੋਇਆ।