ਓਪਨ ਯੂਨੀਵਰਸਿਟੀ ਵੱਲੋਂ ਲੇਖ ਮੁਕਾਬਲਾ ਕਰਵਾਇਆ
ਓਪਨ ਯੂਨੀਵਰਸਿਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲਾ ਕਰਵਾਇਆ
Publish Date: Fri, 01 May 2026 04:28 PM (IST)
Updated Date: Fri, 01 May 2026 04:29 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵੱਲੋਂ 30 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲਾ ਕਰਵਾਇਆ ਗਿਆ। ਇਹ ਸਮਾਗਮ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸਫਲਤਾ ਵਿਚ ਰਜਿਸਟਰਾਰ , ਡੀਨ (ਅਕਾਦਮਿਕ ਮਾਮਲੇ) ਦੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਹ ਮੁਕਾਬਲਾ ਇਤਿਹਾਸ ਵਿਭਾਗ ਦੇ ਮੁਖੀ ਡਾ. ਪਰਮਪ੍ਰੀਤ ਕੌਰ ਦੀ ਦੇਖਰੇਖ ਹੇਠ ਕਰਵਾਇਆ ਗਿਆ। ਸਮਾਗਮ ਦੇ ਕਨਵੀਨਰ ਡਾ. ਸਤਿੰਦਰ ਕੌਰ ਸਨ, ਜਿਨ੍ਹਾਂ ਨੇ ਡਾ. ਰਵੀਦਿਤ ਸਿੰਘ ਦੇ ਸਹਿਯੋਗ ਨਾਲ ਇਸਦੀ ਸੁਚਾਰੂ ਰੂਪ ਵਿੱਚ ਵਿਵਸਥਾ ਕੀਤੀ। ਮੁਕਾਬਲੇ ਦਾ ਵਿਸ਼ਾ ‘ਖਾਲਸਾ ਦੀ ਸਿਰਜਣਾ’ ਸੀ, ਜੋ ਪੰਜਾਬ ਦੇ ਇਤਿਹਾਸ ਦੀ ਇਕ ਮਹੱਤਵਪੂਰਨ ਘਟਨਾ ਨੂੰ ਦਰਸਾਉਂਦਾ ਹੈ ਅਤੇ ਹਿੰਮਤ, ਸਮਾਨਤਾ, ਕੁਰਬਾਨੀ ਅਤੇ ਅਟੁੱਟ ਵਿਸ਼ਵਾਸ ਵਰਗੀਆਂ ਉੱਚ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੀ ਸੰਪੰਨ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨਾ ਅਤੇ ਆਧੁਨਿਕ ਸਮਾਜ ਵਿਚ ਖਾਲਸਾਈ ਮੁੱਲਾਂ ਦੀ ਪ੍ਰਸੰਗਿਕਤਾ ਬਾਰੇ ਵਿਚਾਰ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੁਕਾਬਲੇ ’ਚ ਲਗਭਗ 40–45 ਵਿਦਿਆਰਥੀਆਂ ਨੇ ਵੱਖ-ਵੱਖ ਉੱਚ ਵਿਦਿਅਕ ਸੰਸਥਾਵਾਂ ਦੀ ਨੁਮਾਇੰਦਗੀ ਕਰਦਿਆਂ ਉਤਸ਼ਾਹ ਨਾਲ ਭਾਗ ਲਿਆ।