‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਲਗਾਇਆ
‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਲਗਾਇਆ
Publish Date: Wed, 11 Feb 2026 06:12 PM (IST)
Updated Date: Wed, 11 Feb 2026 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ :‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਓਲਡ ਏਜ ਹੋਮ ਬਸੀ ਪਠਾਣਾ ਵਿਖੇ ਇਕ ਕੈਂਪ ਲਗਾਇਆ ਗਿਆ। ਇਸ ਵਿਚ ਸ਼ਿਰਕਤ ਕਰਦਿਆਂ ਏਡੀਸੀ (ਜ) ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਮਿਆਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਬਜ਼ੁਰਗਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਅੱਖਾਂ, ਹੱਡੀਆਂ ਅਤੇ ਨੱਕ-ਕੰਨ-ਗਲੇ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੁਲਿਸ ਵਿਭਾਗ ਦੀਆਂ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਦੀਆਂ ਅਰਜ਼ੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਫਾਰਮ ਭਰੇ ਗਏ। ਇਸ ਮੌਕੇ ਐੱਸਡੀਐੱਮ ਬਸੀ ਪਠਾਣਾ ਹਰਬੀਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਬੀਰ ਕੌਰ, ਸੁਨੀਲ ਰੈਣਾ, ਸੀਡੀਪੀਓ ਵੀਨਾ ਭਗਤ, ਹਰਜੀਤ ਕੌਰ, ਕੋਮਲਪ੍ਰੀਤ ਕੌਰ ਅਤੇ ਰਾਜੇਸ਼ ਸਿੰਗਲਾ ਸਮੇਤ ਹੋਰ ਪਤਵੰਤੇ ਮੌਜੂਦ ਸਨ।