ਪੱਲੇਦਾਰ ਯੂਨੀਅਨ ਦੇਵੀਗਡ਼੍ਹ ਵੱਲੋਂ ਮਜ਼ਦੂਰ ਦਿਵਸ ’ਤੇ ਝੰਡਾ ਲਹਿਰਾਇਆ
ਪੱਲੇਦਾਰ ਯੂਨੀਅਨ ਦੇਵੀਗਡ਼੍ਹ ਵੱਲੋਂ ਮਜਦੂਰ ਦਿਵਸ ’ਤੇ ਝੰਡਾ ਲਹਿਰਾਇਆ
Publish Date: Fri, 01 May 2026 04:41 PM (IST)
Updated Date: Fri, 01 May 2026 04:44 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅੱਜ ਮਜ਼ਦੂਰ ਦਿਵਸ ਮੌਕੇ ਦੁਨੀਆਂ ਭਰ ਦੇ ਕਿਰਤੀ ਮਜ਼ਦੂਰਾਂ ਵੱਲੋਂ ਸ਼ਿਕਾਗੋ ਦੇ ਸ਼ਹੀਦ ਕਿਰਤੀ ਮਜ਼ਦੂਰਾਂ ਨੂੰ ਯਾਦ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ’ਚ ਪੱਲੇਦਾਰ ਯੂਨੀਅਨ ਦੇਵੀਗਡ਼੍ਹ ਵੱਲੋਂ ਪ੍ਰਧਾਨ ਬਲਦੇਵ ਸਿੰਘ ਭੰਬੂਆਂ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਾਜਵਿੰਦਰ ਸਿੰਘ ਹਡਾਣਾ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਡ਼੍ਹਤੀ ਐਸੋਸੀਏਸ਼ਨ ਦੇਵੀਗਡ਼੍ਹ ਦੇ ਪ੍ਰਧਾਨ ਵੇਦ ਪ੍ਰਕਾਸ਼ ਗਰਗ ਵੀ ਮੌਜੂਦ ਸਨ। ਇਸ ਮੌਕੇ ਰਾਜਵਿੰਦਰ ਸਿੰਘ ਹਡਾਣਾ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸਮਾਜ ਦੀ ਰਚਨਾ ਵਿਚ ਹਰ ਇਕ ਵਿਅਕਤੀ ਦੀ ਮਹੱਤਵਪੂਰਣ ਭੂਮਿਕਾ ਦੀ ਯਾਦ ਦਿਵਾਉਂਦਾ ਹੈ। ਇਸ ਮੌਕੇ ਗਣੇਸ਼ੀ ਲਾਲ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਮਜ਼ਦੂਰਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੇ ਹੋਰ ਸਬੰਧਤ ਮਹਿਕਮਿਆਂ ਨੂੰ ਮਜ਼ਦੂਰਾਂ ਦੀ ਮਜ਼ਦੂਰੀ ਵਧਾਉਣ ਦੀ ਅਪੀਲ ਵੀ ਕੀਤੀ ਤਾਂ ਕਿ ਉਹ ਆਪਣਾ ਜੀਵਨ ਸਵਾਰ ਸਕਣ। ਇਸ ਮੌਕੇ ਭੁਪਿੰਦਰ ਸਿੰਘ ਦੁੱਧਨਸਾਧਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰਜੀ ਦੀ ਹੋਰ ਵਰਗਾਂ ਦੇ ਨਾਲ ਨਾਲ ਮਜ਼ਦੂਰ ਵਰਗ ਨੂੰ ਵੀ ਵੱਡੀ ਦੇਣ ਹੈ। ਇਸ ਮੌਕੇ ਭੁਪਿੰਦਰ ਸਿੰਘ ਮੀਰਾਂਪੁਰ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਗਣੇਸ਼ੀ ਲਾਲ, ਸਿਰੀ ਰਾਮ ਗੁਪਤਾ, ਧਿਆਨ ਸਿੰਘ ਹਾਜੀਪੁਰ ਪ੍ਰਧਾਨ ਟਰੱਕ ਯੂਨੀਅਨ ਆਦਿ ਅਹਿਮ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮਜ਼ਦੂਰ, ਪੱਲੇਦਾਰ ਅਤੇ ਹੋਰ ਕਿਰਤੀ ਮੌਜੂਦ ਸਨ। ਇਸ ਮੌਕੇ ਲੱਡੂ ਵੀ ਵੰਡੇ ਗਏ।