ਸੰਗਤਪੁਰ ਸੋਢੀਆਂ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ
ਸੰਗਤਪੁਰ ਸੋਢੀਆਂ ਸਕੂਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ
Publish Date: Mon, 31 Mar 2025 04:53 PM (IST)
Updated Date: Tue, 01 Apr 2025 04:04 AM (IST)
ਸੰਗਤਪੁਰ ਸੋਢੀਆਂ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ
ਫ਼ੋਟੋ 3 ਸੰਗਤਪੁਰ ਸੋਢੀਆ ਸਕੂਲ ’ਚ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਰਪੰਚ ਗੁਰਜੰਟ ਸਿੰਘ ਪ੍ਰਿੰਸੀਪਲ ਸਰਬਜੀਤ ਸਿੰਘ ਤੇ ਹੋਰ। ਬਹਾਦਰ ਸਿੰਘ ਟਿਵਾਣਾ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ। ਇਸ ਮੌਕੇ ਨਤੀਜਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੋਮੈਟੋ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਛੇਵੀਂ, ਸੱਤਵੀਂ, ਨੌਵੀ ਤੇ 11ਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇ ਉਜਵਲ ਭਵਿੱਖ ਲਈ ਮਾਪਿਆਂ ਤੇ ਅਧਿਆਪਕਾਂ ਦਾ ਅਹਿਮ ਰੋਲ ਹੁੰਦਾ ਹੈ ਜੇ ਮਾਪੇ ਤੇ ਅਧਿਆਪਕ ਦੋਵੋਂ ਹੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਅ ਦੇਣ ਤਾਂ ਵਿਦਿਆਰਥੀ ਦਾ ਭਵਿੱਖ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਵੱਡਾ ਬਜਟ ਰੱਖਿਆ ਜਾਂਦਾ ਹੈ, ਜਿਸ ਸਦਕਾ ਹੁਣ ਸਰਕਾਰੀ ਸਕੂਲਾਂ ਦੀ ਹਾਲਤ ਨਿੱਜੀ ਸਕੂਲਾਂ ਨਾਲੋਂ ਕਿਤੇ ਵਧੀਆ ਬਣ ਗਈ ਹੈ। ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਵਿੱਚ ਦਾਖਲਾ ਲੈ ਰਹੇ ਹਨ। ਅਜਿਹੇ ਵਿੱਚ ਮੇਰੀ ਮਾਪਿਆਂ ਨੂੰ ਅਪੀਲ ਹੈ ਕਿ ਉਹ ਵਿਦਿਆਰਥੀਆਂ ਦਾ ਰੋਜਾਨਾ ਦਾ ਕੰਮ ਜਰੂਰ ਚੈੱਕ ਕਰਨ, ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਸਕੂਲ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ, ਸਵਰਨ ਸਿੰਘ ਭੁੱਲਰ, ਮਾਸਟਰ ਨਰਿੰਦਰ ਸਿੰਘ, ਨਰਿੰਦਰ ਸਿੰਘ ਨਨੂੰ, ਰਿਟਾਇਰਡ ਲੈਕਚਰਾਰ ਪੂਰਨ ਸਹਿਗਲ, ਰਜਨਦੀਪ ਕੌਰ, ਸੁਨੀਤਾ ਧੀਮਾਨ, ਕੁਲਜਿੰਦਰ ਕੌਰ, ਤਰੁਨ ਮਿੱਤਲ, ਡਾਕਟਰ ਜੇਪੀ ਸਿੰਘ ਮੌਜੂਦ ਸਨ।