ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਸੱਚੀ ਸੇਵਾ : ਭਲਵਾਨ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸੱਚੀ ਸੇਵਾ : ਭਲਵਾਨ
Publish Date: Wed, 26 Nov 2025 03:18 PM (IST)
Updated Date: Wed, 26 Nov 2025 03:20 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵਲੋਂ ਉੱਘੀ ਸਮਾਜ ਸੇਵਿਕਾ ਭੁਪਿੰਦਰ ਕੌਰ ਕੌਰਜੀਵਾਲਾ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ ਦੇ ਯਤਨਾਂ ਸਦਕਾ ਪੰਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਵੂਮੈਨ ਕੌਂਸਲਿੰਗ ਸੈਲ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ, ਮੈਂਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਭੁਪਿੰਦਰ ਕੌਰ ਕਰੋਜੀਵਾਲਾ ਸਾਬਕਾ ਸਰਪੰਚ ਅਤੇ ਸਟੇਟ ਐਵਾਰਡੀ ਰੁਪਿੰਦਰ ਕੌਰ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ। ਵਿਸ਼ੇਸ਼ ਤੌਰ ਤੇ ਸਤਪਾਲ ਪਰਾਸ਼ਰ, ਉਪਕਾਰ ਸਿੰਘ, ਯੂਥ ਆਗੂ ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਨੂੰ ਵੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਮਾਨਵਤਾ ਦੀ ਸੱਚੀ ਸੇਵਾ ਹੈ। ਇਸ ਮੌਕੇ ਭੁਪਿੰਦਰ ਕੌਰ ਕਰੋਜੀਵਾਲਾ ਅਤੇ ਸਟੇਟ ਐਵਾਰਡੀ ਰੁਪਿੰਦਰ ਕੌਰ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।