ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ
ਹੜ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ
Publish Date: Sat, 06 Sep 2025 05:35 PM (IST)
Updated Date: Sat, 06 Sep 2025 05:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਮਾਜ ਸੇਵੀ ਸੰਸਥਾਵਾਂ ਯੂਥ ਫੈੱਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਉੱਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚਹਿਲ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਏ ਹੜ੍ਹਾਂ ਤੋਂ ਪੀੜਤ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈੱਡਰੇਸ਼ਨ ਆਫ ਇੰਡੀਆ ਅਤੇ ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਸਰਪ੍ਰਸਤ ਪਾਵਰ ਹਾਊਸ ਯੂਥ ਕਲੱਬ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਵੰਡੀ ਗਈ। ਜਿਸ ਵਿੱਚ ਸਮਾਜ ਸੇਵੀ ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਸਟੇਟ ਐਵਾਰਡੀ ਰੁਪਿੰਦਰ ਕੌਰ, ਯੂਥ ਆਗੂ ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਰਮਿੰਦਰ ਭਲਵਾਨ ਨੇ ਕਿਹਾ ਕਿ ਉੱਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚਹਿਲ ਦੇ ਸਹਿਯੋਗ ਨਾਲ ਉਨ੍ਹਾ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ੍ਹਾਂ ਪੀੜਤਾਂ ਲਈ ਰਾਹਤ ਸਮੱਗਰੀ, ਜਿਸ ਵਿੱਚ ਔਰਤਾਂ ਅਤੇ ਲੜਕੀਆਂ ਲਈ ਸੈਨਟਰੀ ਪੈਡ, ਦਵਾਈਆਂ, ਪੀਣ ਵਾਲਾ ਪਾਣੀ, ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ।